ਆਰ. ਸੀ. ਐੱਫ. ''ਚ ਵੀ ਬੰਦ ਦਾ ਵੱਡਾ ਅਸਰ, ਸੁੰਨੇ ਹੋਏ ਬਾਜ਼ਾਰ

9/7/2019 12:45:23 PM

ਕਪੂਰਥਲਾ (ਮੱਲੀ)— ਵਾਲਮੀਕਿ ਭਾਈਚਾਰੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅਸਰ ਸੁਲਤਾਨਪੁਰ ਲੋਧੀ 'ਚ ਵੀ ਦੇਖਣ ਨੂੰ ਮਿਲਿਆ। ਸੜਕਾਂ 'ਤੇ ਉਤਰੇ ਵਾਲਮੀਕਿ ਭਾਈਚਾਰੇ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਆਰ. ਸੀ. ਐੱਫ. 'ਚ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਨਿਜੀ ਚੈਨਲ 'ਤੇ ਦਿਖਾਏ ਜਾ ਰਹੇ ਸੀਰੀਅਲ 'ਰਾਮ ਸੀਆ ਕੇ ਲਵ-ਕੁਸ਼' 'ਤੇ ਰੋਕ ਲਗਾਉਣ ਨੂੰ ਲੈ ਕੇ ਗੁੱਸ 'ਚ ਆਏ ਵਾਲਮੀਕਿ ਭਾਈਚਾਰੇ ਨੇ ਹੁਸੈਨਪੁਰ ਦੀਆਂ ਸਾਰੀਆਂ ਦੁਕਾਨਾਂ ਨੂੰ ਬੰਦ ਕਰਵਾ ਕੇ ਕਪੂਰਥਲਾ-ਸੁਲਤਾਨਪੁਰ ਲੋਧੀ ਮਾਰਗ ਕਰ ਦਿੱਤਾ ਗਿਆ। ਪੁਲਸ ਦੀ ਦਖਲ ਅੰਦਾਜ਼ੀ ਤੋਂ ਬਾਅਦ ਮਾਰਗ ਨੂੰ ਖੁੱਲ੍ਹਵਾਇਆ ਗਿਆ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

Edited By shivani attri