ਬੰਦ ਦਾ ਅਸਰ ਗੜ੍ਹਸ਼ਕਰ ''ਚ ਵੀ ਦਿਸਿਆ, ਬਾਜ਼ਾਰਾਂ ''ਚ ਰਿਹਾ ਸੰਨਾਟਾ
Saturday, Sep 07, 2019 - 06:22 PM (IST)

ਗੜ੍ਹਸ਼ੰਕਰ (ਸ਼ੋਰੀ)— ਕਲਰਜ਼ ਚੈਨਲ 'ਤੇ ਦਿਖਾਏ ਜਾ ਰਹੇ ਪ੍ਰੋਗਰਾਮ 'ਰਾਮ ਸੀਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਦਿਖਾਉਣ 'ਤੇ ਵਾਲਮੀਕਿ ਭਾਈਚਾਰੇ ਵੱਲੋਂ ਪੰਜਾਬ ਬੰਦ ਕਰਕੇ ਅੱਜ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੰਦ ਦਾ ਅਸਰ ਗੜ੍ਹਸ਼ੰਕਰ 'ਚ ਵੀ ਦੇਖਣ ਨੂੰ ਮਿਲਿਆ, ਜਿੱਥੇ ਸਾਰਾ ਦਿਨ ਬਾਜ਼ਾਰਾਂ 'ਚ ਸੰਨਾਟਾ ਛਾਇਆ ਰਿਹਾ। ਪ੍ਰਦਰਸ਼ਨਕਾਰੀਆਂ ਵੱਲੋਂ ਕਲਰਜ਼ ਚੈਨਲ ਖਿਲਾਫ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।