ਵਾਲਮੀਕਿ ਸਮਾਜ ਵੱਲੋਂ ਡੀ.ਐੱਸ.ਪੀ. ਨੂੰ ਸੌਂਪਿਆ ਗਿਆ ਮੰਗ ਪੱਤਰ

10/09/2019 5:11:53 PM

ਟਾਂਡਾ (ਵਰਿੰਦਰ ਪੰਡਿਤ)— ਭਗਵਾਨ ਵਾਲਮੀਕਿ ਸ਼ਕਤੀ ਸੈਨਾ (ਰਜਿ.) ਪੰਜਾਬ ਵੱਲੋਂ ਸੂਬਾ ਪ੍ਰਧਾਨ ਅਜੇ ਕੁਮਾਰ ਐਡਵੋਕੇਟ ਜੀ ਦੀ ਅਗਵਾਈ ਹੇਠ ਡੀ. ਐੱਸ. ਪੀ ਟਾਂਡਾ ਗੁਰਪ੍ਰੀਤ ਸਿੰਘ ਗਿੱਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ 'ਤੇ ਗੱਲਬਾਤ ਕਰਦੇ ਅਜੇ ਕੁਮਾਰ ਨੇ ਕਿਹਾ ਕਿ ਬੀਤੇ ਦਿਨੀਂ ਇਕ ਨਿੱਜੀ ਨਿਊਜ਼ ਚੈਨਲ ਦੇ ਐਂਕਰ ਵੱਲੋਂ ਇਕ ਪ੍ਰੋਗਰਾਮ ਦੌਰਾਨ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਤੀ ਬਹੁਤ ਹੀ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ, ਜਿਸ ਕਾਰਨ  ਦੇਸ਼ਾਂ-ਵਿਦੇਸ਼ਾਂ ਅੰਦਰ ਵੱਸਦੇ ਸਮੂਹ ਵਾਲਮੀਕਿ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਲੱਗੀ ਹੈ। ਸਮਾਜ ਅੰਦਰ ਰੋਸ ਅਤੇ ਗੁੱਸੇ ਦੀ ਲਹਿਰ ਫੈਲ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਤੋਂ ਇਹ ਹੀ ਮੰਗ ਕਰਦੇ ਹਨ ਕਿ ਵਾਲਮੀਕਿ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁਚਾਉਣ ਲਈ ਐਂਕਰ 'ਤੇ ਪਰਚਾ ਦਰਜ ਕਰਕੇ ਉਸ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਤਾਂ ਕਿ ਦੇਸ਼ ਦਾ ਮਹੌਲ ਸ਼ਾਂਤਮਈ ਬਣਿਆ ਰਹਿ ਸਕੇ ਨਹੀਂ ਤਾਂ ਮਜਬੂਰਨ ਸਮਾਜ ਨੂੰ ਆਪਣੇ ਮਹਾਂਪੁਰਖਾਂ ਦੇ ਸਨਮਾਨ ਲਈ ਸੰਘਰਸ਼ ਕਰਨਾ ਪਵੇਗਾ, ਜਿਸਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੀ ਹੋਵੇਗੀ। ਇਸ ਮੌਕੇ ਤੇ ਰਾਕੇਸ਼ ਕੁਮਾਰ ਸੂਬਾ ਸਕੱਤਰ, ਮਨਦੀਪ ਕੁਮਾਰ ਮੰਨਾ ਜ਼ਿਲਾ ਦਿਹਾਤੀ ਪ੍ਰਧਾਨ, ਜਗਤਾਰ ਸਿੰਘ ਲੱਡੂ ਬਲਾਕ ਪ੍ਰਧਾਨ, ਐਡਵੋਕੇਟ ਰਾਜਨ ਥਾਪਰ, ਰਜਿੰਦਰ ਕੁਮਾਰ, ਸੋਨੂੰ, ਕਰਨ, ਸੰਨੀ, ਕੁਲਦੀਪ, ਲੱਖਾ, ਵਿਜੇ, ਪ੍ਰਿੰਸ ਕੁਮਾਰ ਆਦਿ ਵੀ ਮੁੱਖ ਤੌਰ 'ਤੇ ਸ਼ਾਮਲ ਸਨ।

shivani attri

This news is Content Editor shivani attri