‘ਲਿਵ ਇਨ ਰਿਲੇਸ਼ਨ’ ’ਚ ਰਹਿਣ ਵਾਲੀ ਔਰਤ ਦੇ ਘਰ ’ਚ ਭੰਨਤੋੜ
Thursday, Jul 20, 2023 - 06:26 PM (IST)

ਫਗਵਾੜਾ (ਜਲੋਟਾ)- ਫਗਵਾੜਾ ਦੀ ਸੰਘਣੀ ਆਬਾਦੀ ਵਾਲੇ ਪਲਾਹੀ ਰੋਡ ’ਤੇ ਭਾਰੀ ਹੰਗਾਮਾ ਹੋ ਗਿਆ। ਜਾਣਕਾਰੀ ਮੁਤਾਬਕ ਇਲਾਕੇ ’ਚ ਕਥਿਤ ਤੌਰ ’ਤੇ ‘ਲਿਵ ਇਨ ਰਿਲੇਸ਼ਨ’ ’ਚ ਰਹਿਣ ਵਾਲੀ ਇਕ ਔਰਤ ਦੇ ਘਰ ’ਚ ਭੰਨਤੋੜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਿਰਾਏ ਦੇ ਮਕਾਨ ’ਚ ਰਹਿ ਰਹੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਉਕਤ ਮਾਮਲੇ ’ਚ ਪੀੜਤ ਔਰਤ ਉਸ ਨਾਲ ਲਿਵ-ਇਨ-ਰਿਲੇਸ਼ਨ ’ਚ ਰਹਿ ਰਹੇ ਇਕ ਨੌਜਵਾਨ ਅਤੇ ਉਸ ਦੇ ਕੁਝ ਸਾਥੀਆਂ ’ਤੇ ਸਿੱਧੇ ਤੌਰ ’ਤੇ ਨਸ਼ੇ ਅਤੇ ਚਿੱਟਾ ਲੈਣ ਦੇ ਦੋਸ਼ ਲਾ ਰਹੀ ਹੈ ਅਤੇ ਉਨ੍ਹਾਂ ਨੂੰ ਘਰ ’ਚ ਭੰਨਤੋੜ ਦਾ ਦੋਸ਼ੀ ਦੱਸ ਰਹੀ ਹੈ।
ਇਹ ਵੀ ਪੜ੍ਹੋ- ਮਣੀਪੁਰ 'ਚ 2 ਔਰਤਾਂ ਨਾਲ ਹੋਈ ਹੈਵਾਨੀਅਤ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ
ਇਸ ਤੋਂ ਇਲਾਵਾ ਉਹ ਕਈ ਤਰ੍ਹਾਂ ਦੇ ਬੇਹੱਦ ਗੰਭੀਰ ਦੋਸ਼ ਵੀ ਲਗਾ ਰਹੀ ਹੈ? ਪੁਲਸ ਨੇ ਮੌਕੇ ਤੋਂ ਇਕ ਨੌਜਵਾਨ ਨੂੰ ਵੀ ਰਾਊਂਡਅਪ ਕੀਤਾ ਹੈ, ਜਿਸ ਨੂੰ ਪੁਲਸ ਟੀਮ ਜ਼ਬਰਦਸਤੀ ਪੁਲਸ ਜੀਪ ’ਚ ਚੁੱਕ ਕੇ ਥਾਣਾ ਸਿਟੀ ਫਗਵਾੜਾ ਲੈ ਜਾਣ ਦੀ ਗੱਲ ਕਹੀ ਜਾ ਰਹੀ ਹੈ। ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਇਹ ਮਾਮਲਾ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਧਰ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਇਸ ਸਬੰਧੀ ਥਾਣਾ ਸਿਟੀ ’ਚ ਕਿਸੇ ਵੀ ਤਰਾਂ ਦੀ ਪੁਲਸ ਐੱਫ਼. ਆਈ. ਆਰ. ਦਰਜ ਨਹੀਂ ਕੀਤੀ ਹੈ? ਪਰ ਪੁਲਸ ਕੇਸ ਦਰਜ ਕਰਨ ਨੂੰ ਲੈ ਕੇ ਦਾਅਵੇ ਜ਼ਰੂਰ ਹੋ ਰਹੇ ਹਨ? ਪੁਲਸ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਵਿਖੇ ਚਾਚੇ ਦੀ ਪ੍ਰੇਮਿਕਾ ਵੱਲੋਂ ਬੱਚੇ ਨੂੰ ਕਤਲ ਕਰਨ ਦੇ ਮਾਮਲੇ 'ਚ ਸਾਹਮਣੇ ਆਈ ਇਹ ਗੱਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ