ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਜਲੰਧਰ ਸਿਟੀ ਰੇਲਵੇ ਸਟੇਸ਼ਨ ਪਹੁੰਚਣ ''ਤੇ ਹੋਇਆ ਸ਼ਾਨਦਾਰ ਸੁਆਗਤ
Sunday, Aug 10, 2025 - 06:17 PM (IST)

ਜਲੰਧਰ (ਸੋਨੂੰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਡਿਜੀਟਲ ਪਲੈਟਫਾਰਮ ਰਾਹੀਂ ਤਿੰਨ ਵੰਦੇ ਐਕਸਪ੍ਰੈਸ ਟਰੇਨਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਦੇ ਵਿੱਚੋਂ ਬੇਲਾਗਵੀ ਵੰਦੇ ਭਾਰਤ ਐਕਸਪ੍ਰੈਸ, ਪੁਣੇ ਵੰਦੇ ਭਾਰਤ ਐਕਸਪ੍ਰੈਸ ਅਤੇ ਸ਼੍ਰੀ ਵੈਸ਼ਨੋ ਮਾਤਾ ਦੇਵੀ ਕਟੜਾ ਅਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਸ਼ਾਮਲ ਹਨ।
ਜਲੰਧਰ ਰੇਲਵੇ ਸਟੇਸ਼ਨ 'ਤੇ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਸੁਸ਼ੀਲ ਕੁਮਾਰ ਰਿੰਕੂ, ਕੇ. ਡੀ. ਭੰਡਾਰੀ, ਜਗਬੀਰ ਬਰਾੜ, ਸਰਬਜੀਤ ਸਿੰਘ ਮੱਕੜ ਵੱਲੋਂ ਜਲੰਧਰ ਵਿੱਚ ਵੀ ਇਸ ਟਰੇਨ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਸਬੰਧ ਵਿੱਚ ਭਾਜਪਾ ਦੇ ਆਗੂ ਸੁਸ਼ੀਲ ਰਿੰਕੂ ਦਾ ਕਹਿਣਾ ਹੈ ਕਿ ਜਿੱਥੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਕੰਮ ਆਖਰੀ ਪੜ੍ਹਾਅ 'ਤੇ ਹੈ, ਉਸ ਨੂੰ ਵੀ ਜਲਦੀ ਜਲੰਧਰ ਦੇ ਲੋਕਾਂ ਦੇ ਸਪੁਰਦ ਕੀਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਜਲੰਧਰ ਸਿਟੀ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਦਾ ਕੰਮ ਵੀ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e