ਕੌਮਾਂਤਰੀ ਮਹਿਲਾ ਦਿਵਸ ''ਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕਤਾ ਮੁਹਿੰਮ ਸਬੰਧੀ ਹੋਣਗੇ ਸਮਾਗਮ : ਡੀ. ਸੀ.

Tuesday, Feb 25, 2020 - 05:27 PM (IST)

ਕੌਮਾਂਤਰੀ ਮਹਿਲਾ ਦਿਵਸ ''ਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕਤਾ ਮੁਹਿੰਮ ਸਬੰਧੀ ਹੋਣਗੇ ਸਮਾਗਮ : ਡੀ. ਸੀ.

ਜਲੰਧਰ (ਚੋਪੜਾ)— ਜ਼ਿਲਾ ਪ੍ਰਸ਼ਾਸਨ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਹਫਤਾ ਭਰ ਜਾਗਰੂਕਤਾ ਮੁਹਿੰਮ ਚਲਾਏਗਾ। ਇਸ ਦੌਰਾਨ ਵੱਖ-ਵੱਖ ਸਮਾਗਮਾਂ ਦੇ ਮਾਧਿਅਮਾਂ ਰਾਹੀਂ ਲੋਕਾਂ ਨੂੰ ਮਹਿਲਾ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਕਤ ਜਾਣਕਾਰੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਬੀਤੇ ਦਿਨ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਜਾਗਰੂਕਤਾ ਮੁਹਿੰਮ ਦੀ ਰੂਪ-ਰੇਖਾ ਬਣਾਉਣ ਮੌਕੇ ਜ਼ਿਲਾ ਟਾਸਕ ਫੋਰਸ 'ਬੇਟੀ ਬਚਾਓ, ਬੇਟੀ ਪੜ੍ਹਾਓ' ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੀ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਔਰਤਾਂ ਦੇ ਸਸ਼ਕਤੀਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਸ ਮੁਹਿੰਮ ਲਈ ਸਾਰੇ ਵਿਭਾਗਾਂ ਦੀ 2 ਮਾਰਚ ਨੂੰ ਮੀਟਿੰਗ ਹੋਵੇਗੀ ਅਤੇ 3 ਮਾਰਚ ਨੂੰ ਸਬ-ਡਿਵੀਜ਼ਨ ਪੱਧਰ 'ਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਏ. ਐੱਨ. ਐੱਮਜ਼ ਵਲੋਂ ਘਰ-ਘਰ ਜਾ ਕੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 4 ਮਾਰਚ ਨੂੰ ਦਸਤਖਤ ਮੁਹਿੰਮ, ਜਾਗਰੂਕਤਾ ਸੈਮੀਨਾਰ, ਪੋਸਟਰ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ ਅਤੇ 5 ਮਾਰਚ ਨੂੰ ਕੰਨਿਆ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ। 6 ਮਾਰਚ ਨੂੰ ਮੈਡੀਕਲ ਕੈਂਪ, ਕਇੱਜ਼ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ।

7 ਮਾਰਚ ਨੂੰ ਔਰਤਾਂ ਦੇ ਸਸ਼ਕਤੀਕਰਨ ਦੇ ਮੁੱਦੇ 'ਤੇ ਦਿਹਾਤੀ ਖੇਤਰ ਦੀਆਂ ਔਰਤਾਂ ਨਾਲ ਗੱਲਬਾਤ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਕੰਨਿਆ ਕਲਿਆਣ ਸਕੀਮਾਂ ਨਾਲ ਸਬੰਧਤ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ। ਇਸੇ ਦਿਨ ਕੰਪਨੀ ਬਾਗ ਵਿਚ ਵਿਸ਼ੇਸ਼ ਮੇਲਾ ਵੀ ਕਰਵਾਇਆ ਜਾਵੇਗਾ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਸੰਜੀਵ ਸ਼ਰਮਾ, ਡਾ. ਜੈ ਇੰਦਰ ਸਿੰਘ, ਜ਼ਿਲਾ ਪ੍ਰੋਗਰਾਮ ਅਧਿਕਾਰੀ ਅਮਰਜੀਤ ਸਿੰਘ ਭੁੱਲਰ, ਜ਼ਿਲਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਅਤੇ ਹੋਰ ਹਾਜ਼ਰ ਸਨ।

ਡੀ. ਸੀ. ਵੱਲੋਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਕਮੇਟੀ ਗਠਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਬਬੀਤਾ ਕਲੇਰ, ਡਿਪਟੀ ਕਮਿਸ਼ਨਰ ਪੁਲਸ ਗੁਰਮੀਤ ਸਿੰੰਘ, ਉਪ ਮੰਡਲ ਮੈਜਿਸਟਰੇਟ ਡਾ. ਜੈਇੰਦਰ ਸਿੰਘ, ਜ਼ਿਲਾ ਪ੍ਰੋਗਰਾਮ ਅਧਿਕਾਰੀ ਅਮਰਜੀਤ ਸਿੰਘ ਭੁੱਲਰ, ਜ਼ਿਲਾ ਲੋਕ ਸੰਪਰਕ ਅਧਿਕਾਰੀ ਮਨਵਿੰਦਰ ਸਿੰਘ, ਫੀਲਡ ਪ੍ਰਚਾਰ ਅਧਿਕਾਰੀ ਰਾਜੇਸ਼ ਬਾਲੀ ਅਤੇ ਹੋਰ ਹਾਜ਼ਰ ਹਨ।


author

shivani attri

Content Editor

Related News