ਨਵਾਂਸ਼ਹਿਰ ਵਿਖੇ ਜ਼ਿਲ੍ਹਾ ਮਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

11/02/2023 12:02:36 PM

ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ’ਚ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।

ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ-ਜਨਤਕ ਸਥਾਨਾਂ-ਗਲੀਆਂ-ਪਾਰਕਾਂ ’ਤੇ ਅਣ-ਅਧਿਕਾਰਤ ਤੌਰ ’ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਲਾਈ ਗਈ ਹੈ।

ਇਹ ਵੀ ਪੜ੍ਹੋ: ਤਿਉਹਾਰ ਵਾਲੇ ਦਿਨ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 24 ਸਾਲਾ ਨੌਜਵਾਨ ਦੀ ਦਰਦਨਾਕ ਮੌਤ, ਟੋਟੇ-ਟੋਟੇ ਹੋਈ ਲਾਸ਼

ਜ਼ਿਲ੍ਹੇ ਦੀ ਹਦੂਦ ਅੰਦਰ 15 ਨਵੰਬਰ ਤੋਂ ਪਹਿਲਾਂ ਗੁੜ-ਸ਼ੱਕਰ ਬਣਾਉਣ ਵਾਲੇ ਵੇਲਣੇ ਨੂੰ ਚਾਲੂ ਕਰਨ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਗੁੜ-ਸ਼ੱਕਰ ਬਣਾਉਣ ਲਈ ਕਿਸੇ ਵੀ ਕੈਮੀਕਲ ਦੀ ਵਰਤੋਂ ਕਰਨ ’ਤੇ ਪਾਬੰਦੀ ਲਾਈ ਹੈ। ਉਕਤ ਹੁਕਮ 31 ਦਸੰਬਰ ਤਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: ਮਹਾ ਡਿਬੇਟ ਦੌਰਾਨ CM ਭਗਵੰਤ ਮਾਨ ਨੇ ਸੁਣਾਇਆ ਭ੍ਰਿਸ਼ਟ ਤਹਿਸੀਲਦਾਰ ਦਾ ਕਿੱਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri