ਹੁਸ਼ਿਆਰਪੁਰ ਜ਼ਿਲ੍ਹੇ ''ਚ ਲੱਗ ਵੱਖ-ਵੱਖ ਪਾਬੰਦੀਆਂ, ਡੀ. ਸੀ. ਆਸ਼ਿਕਾ ਜੈਨ ਨੇ ਜਾਰੀ ਕੀਤੇ ਹੁਕਮ
Monday, Mar 09, 2026 - 12:43 PM (IST)
ਹੁਸ਼ਿਆਰਪੁਰ ( ਘੁੰਮਣ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।
ਇਹ ਵੀ ਪੜ੍ਹੋ: ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਸ਼ਰਾਰਤੀ ਅਨਸਰਾਂ ਵਲੋਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਕਿਹਾ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ
ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰ ਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰ ਬਿਨ੍ਹਾਂ ਐੱਸ. ਡੀ. ਐੱਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜ਼ਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ’ਤੇ ਪਾਬੰਦੀ ਲਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵੱਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐੱਸ. ਡੀ. ਐੱਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
