ਅਖਬਾਰਾਂ ਦੀ ਸਪਲਾਈ ਲੈ ਕੇ ਜਾ ਰਿਹਾ ਵਾਹਨ ਹੋਇਆ ਹਾਦਸੇ ਦਾ ਸ਼ਿਕਾਰ, ਚਾਲਕ ਮੌਤ
Thursday, Mar 06, 2025 - 02:23 PM (IST)

ਟਾਂਡਾ ਉੜਮੁੜ (ਪੰਡਿਤ)- ਹਾਈਵੇਅ 'ਤੇ ਪਿੰਡ ਚੌਲਾਂਗ ਨੇੜੇ ਅੱਜ ਤੜਕਸਾਰ ਵਾਪਰੇ ਸੜਕ ਹਾਦਸੇ ਵਿਚ ਪੰਜਾਬ ਕੇਸਰੀ ਸਮੂਹ ਦੀਆਂ ਅਖਬਾਰਾਂ ਲੈ ਕੇ ਜਾ ਰਿਹਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਕਾਰਨ ਚਾਲਕ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਲੰਧਰ ਤੋਂ ਪਠਾਨਕੋਟ ਵੱਲ ਅਖਬਾਰਾਂ ਲੈ ਕੇ ਜਾ ਰਹੇ ਵਾਹਨ ਦਾ ਅਚਾਨਕ ਟਾਇਰ ਫੱਟ ਗਿਆ, ਜਿਸ ਤੋਂ ਬਾਅਦ ਵਾਹਨ ਡਿਵਾਈਡਰ ਨਾਲ ਟਕਰਾਅ ਕੇ ਪਲਟ ਗਿਆ। ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਵਾਹਨ ਵਿਚ ਫਸੇ ਚਾਲਕ ਬਲਵਿੰਦਰ ਸਿੰਘ ਪੁੱਤਰ ਓਂਕਾਰ ਸਿੰਘ ਵਾਸੀ ਪਿੰਡ ਦੇਹਰੀਵਾਲ (ਟਾਂਡਾ) ਨੂੰ ਜੱਦੋ-ਜਹਿਦ ਤੋਂ ਬਾਅਦ ਬਾਹਰ ਕੱਢਿਆ ਪਰ ਉਸ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e