ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਮੋਟਰਸਾਈਕਲਾਂ ਤੇ 2 ਸਕੂਟਰੀਆਂ ਸਣੇ 2 ਗ੍ਰਿਫ਼ਤਾਰ

Wednesday, Mar 15, 2023 - 11:17 AM (IST)

ਕਪੂਰਥਲਾ (ਭੂਸ਼ਣ, ਮਲਹੋਤਰਾ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਦੁਪਹੀਆ ਵਾਹਨ ਚੋਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 2 ਮੁਲਜ਼ਮਾਂ ਨੂੰ ਚੋਰੀ ਦੇ 8 ਮੋਟਰਸਾਈਕਲਾਂ ਅਤੇ 2 ਸਕੂਟਰੀਆਂ ਨਾਲ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚੱਲ ਰਹੀ ਅਪਰਾਧ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਹਰਵਿੰਦਰ ਸਿੰਘ ਅਤੇ ਡੀ. ਐੱਸ. ਪੀ. (ਡੀ.) ਬਰਜਿੰਦਰ ਸਿੰਘ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਪੁਲਸ ਟੀਮ ਦੇ ਨਾਲ ਜਲੰਧਰ-ਬਾਈਪਾਸ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ: ਪਿਆਕੜਾਂ ਲਈ ਅਹਿਮ ਖ਼ਬਰ, ਨਵੀਂ ਐਕਸਾਈਜ਼ ਪਾਲਿਸੀ ਤਹਿਤ ਵੱਧਣਗੇ ਸ਼ਰਾਬ ਦੇ ਰੇਟ

ਇਸ ਦੌਰਾਨ ਇਕ ਮੁਖਬਰ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਪਵਨਜੀਤ ਸਿੰਘ ਉਰਫ਼ ਪਵੀ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਸ਼ਾਹਪੁਰ ਪੀਰਾਂ, ਗਾਜੀ ਗੁਡਾਨਾ, ਹਾਲ ਵਾਸੀ ਮੁਹੱਲਾ ਉੱਚਾ ਧੋੜਾ ਕਪੂਰਥਲਾ, ਰਿੰਕੂ ਵਾਸੀ ਮੁਹੱਲਾ ਜਲੌਖਾਨਾ ਕਪੂਰਥਲਾ ਅਤੇ ਕੁਲਦੀਪ ਸਿੰਘ ਉਰਫ਼ ਕਾਕਾ ਪੁੱਤਰ ਮੁੱਖਾ ਸਿੰਘ ਵਾਸੀ ਪਿੰਡ ਮੁਸ਼ਕਵੇਦ, ਥਾਣਾ ਕੋਤਵਾਲੀ ਕਪੂਰਥਲਾ ਜੋਕਿ ਲੰਬੇ ਸਮੇਂ ਤੋਂ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰ ਰਹੇ ਹਨ ਅਤੇ ਚੋਰੀ ਕੀਤੇ ਗਏ ਦੋ ਪਹੀਆ ਵਾਹਨ ਸਸਤੇ ਮੁੱਲ ’ਤੇ ਗਾਹਕਾਂ ਨੂੰ ਦੇ ਦਿੰਦੇ ਹਨ। ਮੰਗਲਵਾਰ ਨੂੰ ਵੀ ਪਵਨਦੀਪ ਸਿੰਘ ਉਰਫ਼ ਪਵੀ ਅਤੇ ਕੁਲਦੀਪ ਸਿੰਘ ਉਰਫ਼ ਕਾਕਾ ਚੋਰੀਸ਼ੁਦਾ ਬਿਨਾਂ ਨੰਬਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਲੰਧਰ ਤੋਂ ਕਪੂਰਥਲਾ ਵੱਲ ਆ ਰਹੇ ਹਨ, ਜਿਸ ’ਤੇ ਨਾਕਾਬੰਦੀ ਕਰਕੇ ਜਦੋਂ ਪੁਲਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਦੋਵਾਂ ਮੁਲਜ਼ਮਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ ਕੁੱਲ 8 ਮੋਟਰਸਾਈਕਲ ਅਤੇ 2 ਸਕੂਟਰੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦਰਜ ਹਨ 4 ਮਾਮਲੇ
ਇਕ ਗ੍ਰਿਫ਼ਤਾਰ ਮੁਲਜ਼ਮ ਕੁਲਦੀਪ ਸਿੰਘ ਉਰਫ਼ ਕਾਕਾ ਖ਼ਿਲਾਫ਼ ਪਹਿਲਾਂ ਵੀ 4 ਮਾਮਲੇ ਦਰਜ ਹਨ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ ਖ਼ੁਲਾਸੇ ਹੋਣ ਦੀ ਸੰਭਾਵਨ ਹੈ। ਉੱਥੇ ਹੀ ਪੁੱਛਗਿੱਛ ਦੌਰਾਨ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਰਾਤੋਂ-ਰਾਤ ਅਮੀਰ ਬਣਨ ਦੇ ਲਈ ਦੋ ਪਹੀਆ ਵਾਹਨ ਚੋਰੀ ਕਰਨ ਦੀ ਘਟਨਾਵਾਂ ਨੂੰ ਅੰਜਾਮ ਦੇ ਰਹੇ ਸੀ। ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਚੋਰੀ ਵੱਲੋਂ ਵੀ ਵਾਹਨ ਬਰਾਮਦ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਖ਼ੌਫ਼ਨਾਕ ਅੰਜਾਮ ਤੱਕ ਪੁੱਜੀ 6 ਮਹੀਨੇ ਪਹਿਲਾਂ ਕਰਵਾਈ 'ਲਵ ਮੈਰਿਜ', ਦੁਖੀ ਵਿਆਹੁਤਾ ਨੇ ਗਲ਼ ਲਾਈ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News