ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4 ਮੈਂਬਰ ਗ੍ਰਿਫ਼ਤਾਰ

Friday, Nov 24, 2023 - 05:10 PM (IST)

ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4 ਮੈਂਬਰ ਗ੍ਰਿਫ਼ਤਾਰ

ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ ਪੁਲਸ ਨੇ ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ 2 ਚੋਰੀ ਦੇ ਟ੍ਰੈਕਟਰ ਅਤੇ 3 ਗੱਡੀਆਂ ਬਰਾਮਦ ਕੀਤੀਆਂ ਹਨ। ਜਿੱਥੇ ਪੁਲਸ ਲਾਈਨ ’ਚ ਆਯੋਜਿਤ ਇਕ ਪੱਤਰਕਾਰ ਸੰਮੇਲਨ ’ਚ ਸੰਬੋਧਨ ਕਰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪਿਛਲੇ ਲਗਭਗ 1 ਮਹੀਨੇ ਤੋਂ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ਤੇ ਖੇਤਰ ’ਚ ਰਾਤ ਦੇ ਸਮੇਂ ਸਬਜ਼ੀ ਵਾਲੀਆਂ ਗੱਡੀਆਂ ਨੂੰ ਚੋਰੀ ਕਰਨ ਵਾਲਾ ਗਿਰੋਹ ਸਰਗਰਮ ਸੀ।

ਜੋ ਖ਼ਾਸ ਕਰਕੇ ਹਿਮਾਚਲ ਨੂੰ ਸਬਜ਼ੀ ਲਿਜਾਣ ਵਾਲੀ ਗੱਡੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ। ਉਕਤ ਗਿਰੋਹ ਨੂੰ ਬੇਨਕਾਬ ਕਰਨ ਲਈ ਸਰਬਜੀਤ ਸਿੰਘ ਪੁਲਸ ਕਪਤਾਨ ਜਾਂਚ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ ਦੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ।

ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਮੁੱਖ ਚੌਂਕ ’ਚ ਸਥਿਤ ਸਪਾ ਸੈਂਟਰ ਵਿਵਾਦਾਂ ’ਚ, ਸ਼ਰੇਆਮ ਚੱਲਦੈ ਗੰਦਾ ਧੰਦਾ, ਇੰਝ ਹੁੰਦੀ ਹੈ ਡੀਲ

ਉਨ੍ਹਾਂ ਕਿਹਾ ਕਿ ਇਸ ਟੀਮ ਨੇ ਲਗਾਤਾਰ ਮਿਹਨਤ ਕਰਕੇ ਗਿਰੋਹ ਨੂੰ ਬੇਨਕਾਬ ਕਰਦੇ ਹੋਏ 4 ਮੈਂਬਰ ਲਵਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਨਿਵਾਸੀ ਖਾਨਕੋਟ ਥਾਣਾ ਜੰਡਿਆਲਾ ਗੁਰੂ ਜ਼ਿਲਾ ਅੰਮ੍ਰਿਤਸਰ, ਹਰਮਨਦੀਪ ਸਿੰਘ ਪੁੱਤਰ ਲਖਬੀਰ ਸਿੰਘ ਨਿਵਾਸੀ ਚੂਸਲੇਵੜ ਥਾਣਾ ਸਦਰ ਪੱਟੀ ਜ਼ਿਲਾ ਤਰਨਤਾਰਨ, ਮਨਪ੍ਰੀਤ ਸਿੰਘ ਪੁੱਤਰ ਅਜਾਇਬ ਸਿੰਘ ਨਿਵਾਸੀ ਲੱਲੇ ਥਾਣਾ ਤਲਵੰਡੀ ਭਾਈ ਜ਼ਿਲ੍ਹਾ ਫਿਰੋਜ਼ਪੁਰ ਅਤੇ ਜੁਗਰਾਜ ਸਿੰਘ ਪੁੱਤਰ ਅਵਤਾਰ ਸਿੰਘ ਬੱਸੀ ਚੋਹਲਾ ਸਾਹਿਬ ਥਾਣਾ ਚੋਹਲਾ ਸਾਹਿਬ ਜ਼ਿਲ੍ਹਾ ਤਰਨਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਚੋਰੀਸ਼ੁਦਾ ਸੋਨਾਲਿਕਾ ਟ੍ਰੈਕਟਰ ਅਤੇ 3 ਖੋਹੀਆਂ ਹੋਈਆਂ ਗੱਡੀਆਂ ਬਰਾਮਦ ਕਰਕੇ 4 ਕੇਸ ਟ੍ਰੇਸ ਕਰਨ’ਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਕਤ ਦੋਸ਼ੀਆਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਗੁ. ਸ੍ਰੀ ਬੇਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ, ਵਿਦੇਸ਼ੀ ਫੁੱਲਾਂ ਨਾਲ ਸਜਿਆ ਬਾਬੇ ਨਾਨਕ ਦਾ ਦਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

 


author

Anuradha

Content Editor

Related News