ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਫਗਵਾੜਾ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਣੇ 2 ਚੋਰ ਕੀਤੇ ਗ੍ਰਿਫ਼ਤਾਰ

Friday, Jun 19, 2026 - 04:57 AM (IST)

ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਫਗਵਾੜਾ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਣੇ 2 ਚੋਰ ਕੀਤੇ ਗ੍ਰਿਫ਼ਤਾਰ

ਫਗਵਾੜਾ (ਜਲੋਟਾ) : ਥਾਣਾ ਸਿਟੀ ਫਗਵਾੜਾ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਇੱਕ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਰਾਕੇਸ਼ ਕੁਮਾਰ ਉਰਫ਼ ਰਾਜੂ ਚੌਧਰੀ ਨਿਵਾਸੀ ਗ੍ਰੀਨ ਪਾਰਕ, ਪਲਾਹੀ ਰੋਡ, ਫਗਵਾੜਾ ਅਤੇ ਅਨੁਜ ਕੁਮਾਰ ਨਿਵਾਸੀ ਚਿਕਨ ਪੈਰਾਡਾਈਜ਼ ਕਾਰਨਰ, ਹੁਸ਼ਿਆਰਪੁਰ ਰੋਡ, ਥਾਣਾ ਸਦਰ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਹੋਇਆ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਬੈਂਕ ਆਫ਼ ਬੜੌਦਾ ਦੇ ATM ਪੁੱਟਣ ਦੀ ਕੋਸ਼ਿਸ਼, ਮੁਲਜ਼ਮ ਆਏ ਪੁਲਸ ਅੜਿੱਕੇ, ਆਧੁਨਿਕ ਔਜ਼ਾਰ ਬਰਾਮਦ

ਪੁਲਸ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲ ਕੀਤਾ ਕਿ ਉਨ੍ਹਾਂ ਨੇ ਇਹ ਮੋਟਰਸਾਈਕਲ ਹੁਸ਼ਿਆਰਪੁਰ ਰੋਡ ਸਥਿਤ ਅਨਾਜ ਮੰਡੀ ਦੇ ਕੋਲੋਂ ਚੋਰੀ ਕੀਤਾ ਸੀ ਅਤੇ ਅੱਜ ਇਸ ਨੂੰ ਵੇਚਣ ਲਈ ਜਾ ਰਹੇ ਸਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 303(2), 317(2) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News