ਦੋ ਕਾਰਾਂ ਦੀ ਟੱਕਰ ਮਗਰੋਂ ਬੁਰੀ ਤਰ੍ਹਾਂ ਨੁਕਸਾਨੇ ਗਏ ਵਾਹਨ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
Tuesday, Dec 17, 2024 - 02:27 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ-ਬਲਾਚੌਰ ਮੁੱਖ ਮਾਰਗ ’ਤੇ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਾਲਾਂਕਿ ਖ਼ੁਸ਼ਕਿਸਮਤੀ ਨਾਲ ਹਾਦਸੇ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਦਿੰਦੇ ਫਗਵਾੜਾ ਦੇ ਰਹਿਣ ਵਾਲੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਰੇਡੀਮੇਡ ਦਾ ਕਾਰੋਬਾਰ ਹੈ, ਉਹ ਆਪਣੇ ਇਕ ਹੋਰ ਦੋਸਤ ਨਾਲ ਚੰਡੀਗੜ੍ਹ ਵਿਖੇ ਮੇਲੇ ’ਚ ਸ਼ਾਮਲ ਹੋਣ ਲਈ ਜਾ ਰਿਹਾ ਸੀ ਕਿ ਪਿੰਡ ਸੋਨਾ ਕੋਲ ਥੋੜ੍ਹੀ ਦੂਰ ਤੋਂ ਆ ਰਹੀ ਇਕ ਕਾਰ ਨੇ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਨਵਾਂਸ਼ਹਿਰ-ਮਹਾਲੋਂ ਬਾਈਪਾਸ ਤੋਂ ਥੋੜ੍ਹਾ ਅੱਗੇ ਪਿੰਡ ਸੋਨਾ ਕੋਲ ਇਕ ਵਰਨਾ ਕਾਰ ਆਈ, ਜਿਸ ’ਚ ਦੋ ਵਿਅਕਤੀ ਸਵਾਰ ਸਨ ਅਤੇ ਇਸ ਨੂੰ ਇਕ ਲੜਕੀ ਚਲਾ ਰਹੀ ਸੀ ਨੇ ਡਿਵਾਈਡਰ ਦੇ ਦੂਜੇ ਪਾਸੇ ਤੋਂ ਆ ਕੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਉਸ ਨੇ ਦੱਸਿਆ ਕਿ ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਹਾਲਾਂਕਿ ਸਾਰੇ ਹੀ ਇਸ ਹਾਦਸੇ ਵਿਚ ਵਾਲ-ਵਾਲ ਬਚ ਗਏ। ਹਾਦਸੇ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਹਿਲਾਂ ਇਕੱਠੇ ਬੈਠ ਪੀਤੀ ਸ਼ਰਾਬ, ਫਿਰ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8