ਜਲੰਧਰ: ਲੁਟੇਰਿਆਂ ਨੇ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟੀ ਵਰਨਾ ਕਾਰ

Wednesday, Mar 18, 2020 - 07:03 PM (IST)

ਜਲੰਧਰ: ਲੁਟੇਰਿਆਂ ਨੇ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟੀ ਵਰਨਾ ਕਾਰ

ਜਲੰਧਰ (ਵਰੁਣ, ਸੋਨੂੰ)— ਥਾਣਾ ਰਾਮਾਮੰਡੀ ਅਧੀਨ ਆਉਂਦੇ ਪਿੰਡ ਲੰਮਾ ਪਿੰਡ ਤੋਂ ਗੁਰੂ ਗੋਬਿੰਦ ਸਿੰਘ ਅਵੈਨਿਊ ਰੋਡ 'ਤੇ ਦੇਰ ਰਾਤ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁਟੇਰੇ ਵਰਨਾ ਕਾਰ ਲੁੱਟ ਕੇ ਫਰਾਰ ਹੋ ਗਏ। ਗੋਲੀ ਕਾਰੋਬਾਰੀ ਦੇ ਪੈਰ 'ਚ ਲੱਗੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

PunjabKesari

ਜਾਣਕਾਰੀ ਦਿੰਦੇ ਹੋਏ ਇੰਡਸਟਰੀ ਦੇ ਮਾਲਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਦੇਰ ਰਾਤ ਚੰਡੀਗੜ੍ਹ ਤੋਂ ਘਰ ਵਾਪਸ ਆ ਰਹੇ ਸਨ ਕਿ ਜਦੋਂ ਉਹ ਲੰਮਾ ਪਿੰਡ ਤੋਂ ਗੁਰੂ ਗੋਬਿੰਦ ਸਿੰਘ ਅਵੈਨਿਊ ਰੋਡ 'ਤੇ ਪੈਂਦੇ ਰਸਤੇ 'ਚ ਪਹੁੰਚੇ ਤਾਂ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਜਦੋਂ ਤੱਕ ਕੁਝ ਸਮਝ ਪਾਉਂਦੇ ਉਦੋਂ ਤੱਕ ਨੌਜਵਾਨਾਂ ਨੇ ਉਨ੍ਹਾਂ ਦੇ ਪੈਰ 'ਤੇ ਗੋਲੀ ਮਾਰ ਦਿੱਤੀ ਅਤੇ ਉਨ੍ਹਾਂ ਤੋਂ ਕਾਰ ਅਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੜਕ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਫੁਟੇਜ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਵੇਂ ਇਕ ਗੱਡੀ ਦੇ ਪਿੱਛੇ ਤੇਜ਼ ਰਫਤਾਰ ਨਾਲ ਦੂਜੀ ਗੱਡੀ ਜਾ ਰਹੀ ਹੈ।

ਇਹ ਵੀ ਪੜ੍ਹੋ: ਐੱਸ. ਜੀ. ਪੀ. ਸੀ. ਦਾ ਵੱਡਾ ਫੈਸਲਾ, ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਕਰੀਨਿੰਗ ਸ਼ੁਰੂ

PunjabKesari

ਵਾਰਦਾਤ ਤੋਂ ਬਾਅਦ ਕਮਿਸ਼ਨਰੇਟ ਪੁਲਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮੌਕੇ 'ਤੇ ਪੁਲਸ ਏ. ਡੀ. ਸੀ. ਪੀ. ਸਿਟੀ ਵਨ ਡੀ. ਸੁਡਰਵਿਜੀ ਅਤੇ ਏ.ਸੀ.ਪੀ. ਸੈਂਟਰਲ ਹਰਸਿਮਰਤ ਸਿੰਘ ਪਹੁੰਚੇ। ਪੁਲਸ ਨੇ ਰਾਤ ਨੂੰ ਹੀ ਅਲਰਟ ਕਰਵਾ ਦਿੱਤਾ ਸੀ ਪਰ ਹੁਣ ਤੱਕ ਲੁਟੇਰਿਆਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ​​​​​​​: ​​​​​​​ਜਲੰਧਰ: ਪੁਲਸ ਹਿਰਾਸਤ 'ਚ ਲਏ ਗਏ ਨੌਜਵਾਨ ਦੀ ਮੌਤ

PunjabKesari

ਹੈਰਾਨੀ ਦੀ ਗੱਲ ਇਹ ਹੈ ਕਿ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਰਾਤ ਨੂੰ ਨਾਈਟ ਪੈਟਰੋਲਿੰਗ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਇਸ ਵਾਰਦਾਤ ਨੇ ਉਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਕਾਰੋਬਾਰੀ ਦੀ ਮੰਨੀਏ ਤਾਂ ਰਾਤ ਨੂੰ ਉਨ੍ਹਾਂ ਨੂੰ ਕਿਸੇ ਵੀ ਚੌਕ 'ਤੇ ਪੁਲਸ ਨਜ਼ਰ ਨਹੀਂ ਆਈ।


author

shivani attri

Content Editor

Related News