ਜਲੰਧਰ ''ਚ ਅੱਜ ਵੈਟਰਨਰੀ ਫਾਰਮਾਸਿਸਟ ਯੂਨੀਅਨ ਪੰਜਾਬ ਤੇ ਕਿਸਾਨਾਂ ਨੇ ਲਾਇਆ ਧਰਨਾ
Tuesday, Jun 25, 2024 - 04:19 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ 'ਚ ਅੱਜ ਵੈਟਰਨਰੀ ਫਾਰਮਾਸਿਸਟ ਯੂਨੀਅਨ ਪੰਜਾਬ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਦਰਅਸਲ ਜਲੰਧਰ ਦੇ ਰਾਇਲ ਅਸਟੇਟ ਇਲਾਕੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਰਜੀ ਰਿਹਾਇਸ਼ ਵੱਲ ਵੈਟਨਰੀ ਫਾਰਮਸਿਸਟ ਯੂਨੀਅਨ ਪੰਜਾਬ ਵੱਲੋਂ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰਿਹਾਇਸ਼ ਤੋਂ ਪਿਛਲੇ ਹੀ ਚੌਂਕ ਵਿਚ ਬੈਰੀਗੇਡ ਲਾ ਕੇ ਰੋਕਿਆ ਗਿਆ।
ਯੂਨੀਅਨ ਦੇ ਪ੍ਰਧਾਨ ਵੱਲੋਂ ਕਿਹਾ ਗਿਆ ਕਿ ਉਹ ਕਈ ਸਾਲਾਂ ਤੋਂ ਕੱਚੇ ਹਨ ਅਤੇ ਸੀ. ਐੱਮ. ਭਗਵੰਤ ਮਾਨ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਡੇ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਸੀ ਪਰ ਹੁਣ 'ਆਪ' ਸੱਤਾ ਵਿੱਚ ਆਉਣ ਤੋਂ ਬਾਅਦ ਮਿਲਣ ਦਾ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਭਾਖੜਾ ਨਹਿਰ 'ਚ ਪਿਆ ਪਾੜ, ਇਹ ਪਿੰਡ ਡੁੱਬਣ ਦੇ ਕੰਢੇ, ਸੈਂਕੜੇ ਏਕੜ ਫ਼ਸਲ ਤਬਾਹ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਵਾਅਦਾ ਖਿਲਾਫ਼ੀ ਦੇ ਰੋਸ ਵਜੋਂ ਜਲੰਧਰ ਵੈਸਟ ਜ਼ਿਮਨੀ ਚੋਣ ਵਿੱਚ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ ਜਾਵੇਗੀ ਅਤੇ ਲੋਕਾਂ ਤੱਕ ਇਸ ਵਾਅਦਾ ਖਿਲਾਫ਼ੀ ਦਾ ਸੰਦੇਸ਼ ਦਿੱਤਾ ਜਾਵੇਗਾ। ਉਥੇ ਹੀ ਜਲੰਧਰ ਦੇ ਨਕੋਦਰ ਚੌਂਕ ਵਿਚ ਵੀ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ- ਨੰਗਲ 'ਚ ਵੱਡੀ ਵਾਰਦਾਤ: ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।