Punjab: ਨਸ਼ੇ ''ਚ ਟੱਲੀ ਨੌਜਵਾਨ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਪੁਲਸ ਨੇ ਲਿਆ ਐਕਸ਼ਨ
Monday, Aug 18, 2025 - 04:03 PM (IST)

ਕਪੂਰਥਲਾ (ਭੂਸ਼ਣ/ਮਹਾਜਨ)-ਪਿੰਡ ਹਮੀਰਾ ਵਿਖੇ ਇਕ ਨੌਜਵਾਨ ਵਿਅਕਤੀ ਦੀ ਨਸ਼ੇ ਦੀ ਹਾਲਤ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਕਾਰਨ ਉਕਤ ਨੂੰ ਥਾਣਾ ਸੁਭਾਨਪੁਰ ਦੀ ਪੁਲਸ ਵੱਲੋਂ ਕਾਬੂ ਕਰ ਲਿਆ ਹੈ, ਜਿਸ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਬਣੇ ਨਸ਼ਾ ਛੁਡਾਊ ਕੇਂਦਰ ਵਿਚ ਭਾਰਤੀ ਕਰਵਾ ਦਿੱਤਾ ਹੈ।
ਇਹ ਵੀ ਪੜ੍ਹੋ: CM ਭਗਵੰਤ ਮਾਨ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡੀ ਸੌਗਾਤ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਵੇਖ ਕੇ ਉਨ੍ਹਾਂ ਨੇ ਤਰੁੰਤ ਕਾਰਵਾਈ ਕਰਦੇ ਹੋਏ ਨੌਜਵਾਨ ਮਨਜੀਤ ਸਿੰਘ ਪੁੱਤਰ ਵਿਰਸਾ ਸਿੰਘ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਸਿਲਵਰ ਪੇਪਰ, ਲੈਟਰ ਅਤੇ ਗੋਲ ਕੀਤਾ ਹੋਇਆ 10 ਰੁਪਏ ਦਾ ਨੋਟ ਬਰਾਮਦ ਕਰਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਨਸ਼ਾ ਛੁਡਾਊ ਕੇਂਦਰ ਕਪੂਰਥਲਾ ਵਿਖੇ ਦਾਖ਼ਲ ਕਰਵਾ ਦਿੱਤਾ ਹੈ।
ਇਹ ਵੀ ਪੜ੍ਹੋ: ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ 2 ਨੌਜਵਾਨਾਂ ਨਾਲ ਵੱਡਾ ਹਾਦਾਸਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਥਾਣਾ ਸੁਭਾਨਪੁਰ ਦੇ ਇਲਾਕੇ ਦੇ ਕਿਸੇ ਵੀ ਪਿੰਡ ਵਿਚ ਅਗਰ ਨਸ਼ੀਲੇ ਪਦਾਰਥਾਂ ਦੀ ਕੋਈ ਵਰਤੋ ਕਰਦਾ ਹੈ ਜਾਂ ਕੋਈ ਵੇਚਦਾ ਹੈ। ਥਾਣਾ ਸੁਭਾਨਪੁਰ ਵਿਖੇ ਉਨ੍ਹਾਂ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਨਸ਼ੇ ਦੇ ਸੁਦਾਗਰਾ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾ ਸਕੇ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e