ਕੈਪਟਨ ਸਰਕਾਰ ਦੇ ਸਾਢੇ 4 ਸਾਲ ਬੀਤਣ ਦੇ ਬਾਵਜੂਦ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ: ਸੰਦੋਆ
Monday, Jul 19, 2021 - 04:28 PM (IST)
ਰੂਪਨਗਰ (ਵਿਜੇ ਸ਼ਰਮਾ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਪਿੰਡ ਖੈਰਾਬਾਦ ਦੀ ਮੁਸਤਫ਼ਾ ਕਾਲੋਨੀ ਵਿਖੇ ਪਹੁੰਚ ਕੇ ਕਲੌਨੀ ਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸਾਢੇ 4 ਸਾਲ ਬੀਤਣ ਦੇ ਬਾਵਜੂਦ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਇਸ ਮੌਕੇ ਖੈਰਾਬਾਦ ਦੇ ਕਈ ਪਰਿਵਾਰ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਹਾਜ਼ਰੀ ਵਿੱਚ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਖੈਰਾਬਾਦ ਦੀ ਮੁਸਤਫ਼ਾ ਕਾਲੋਨੀ ਦੇ ਮੁਸਲਮਾਨ ਭਾਈਚਾਰੇ ਨੇ ਵਿਧਾਇਕ ਸੰਦੋਆ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਵਿਸਵਾਸ ਦਿਵਾਇਆ।
ਇਹ ਵੀ ਪੜ੍ਹੋ: ਜਲੰਧਰ ਨਾਰਥ ਹਲਕੇ ਦੀ ਸਿਆਸਤ ਗਰਮਾਈ, ਜੇਕਰ ‘ਆਪ’ ’ਚ ਜਾਂਦੇ ਹਨ ਭੰਡਾਰੀ ਤਾਂ ਬਦਲਣਗੇ ਸਿਆਸੀ ਸਮੀਕਰਨ
ਇਸ ਦੇ ਨਾਲ ਹੀ ਖੈਰਾਬਾਦ ਦੀ ਮੁਸਤਫ਼ਾ ਕਾਲੋਨੀ ਦੀਆਂ ਮੁਸਕਿਲਾਂ ਸਬੰਧੀ ਵਿਧਾਇਕ ਸੰਦੋਆ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਤਾਸਿਮ ਨੇ ਕਿਹਾ ਕਿ ਉਨ੍ਹਾਂ ਦੀ ਕਾਲੋਨੀ ਵਿੱਚ ਰਸਤੇ ਦੀ ਬੜੀ ਦਿੱਕਤ ਹੈ। ਸਾਰਾ ਰਸਤਾ ਕੱਚਾ ਹੋਣ ਕਾਰਨ ਬਰਸਾਤ ਦੇ ਮੌਸਮ ਵਿੱਚ ਬਹੁਤ ਦਿੱਕਤ ਆਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਰਾਸ਼ਨ ਕਾਰਡ ਨਹੀਂ ਬਣ ਰਹੇ ਹਨ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਪਿੰਡ ਖੈਰਾਬਾਦ ਦੇ ਵਸਨੀਕ ਜਤਿੰਦਰ ਸਿੰਘ ਵੱਲੋਂ ਵਿਧਾਇਕ ਸੰਦੋਆ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਬਾਰੇ ਜਾਣੂੰ ਕਰਵਾਇਆ ਗਿਆ। ਜਿਸ ਤੋਂ ਬਾਅਦ ਵਿਧਾਇਕ ਸੰਦੋਆ ਨੇ ਅਧਿਕਾਰੀਆਂ ਨੂੰ ਫੋਨ ਰਾਹੀਂ ਇਨ੍ਹਾਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸੰਦੋਆ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਦੇ ਲੋਕ ਆਪਣੇ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੇ ਕੀ ਨੇ ਮਾਇਨੇ? ਜਾਣੋ ਕੀ ਹੋਣਗੀਆਂ ਚੁਣੌਤੀਆਂ
ਪੰਜਾਬ ਦੇ ਲੋਕਾਂ ਨੂੰ ਸਿਰਫ਼ ਆਮ ਆਦਮੀ ਪਾਰਟੀ ਤੋਂ ਆਸ ਹੈ। ਇਸ ਲਈ ਲੋਕ ਆਪਣਾ ਯਕੀਨ ਆਮ ਆਦਮੀ ਪਾਰਟੀ ਵਿੱਚ ਵਿਖਾ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਤਹਿ ਦਿਲੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ 2022 ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜਲਦ ਹੀ ਪੰਜਾਬ ਦੇ ਲੋਕਾਂ ਦੀਆਂ ਮੁਸਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਬਲਵਿੰਦਰ ਸਿੰਘ ਗਿੱਲ, ਸੁਰਿੰਦਰ ਸਿੰਘ, ਜਤਿੰਦਰ ਕੌਰ, ਅਵਤਾਰ ਸਿੰਘ, ਗੁਰਮੀਤ ਸਿੰਘ, ਜਤਿੰਦਰ ਕੌਰ, ਕਹਿਰ ਸਿੰਘ, ਰਣਜੀਤ ਸਿੰਘ, ਆਸਿਫ, ਮੁਹੰਮਦ ਸਦੀਕ, ਚਾਂਦ ਮੁਹੰਮਦ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਬੱਸਾਂ ਜ਼ਰੀਏ ਮਨੀਕਰਨ ਸਾਹਿਬ, ਪਾਉਂਟਾ ਸਾਹਿਬ, ਜਵਾਲਾਜੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ