ਪਿੰਡ ਦੇਹਰੀਵਾਲ ਦੇ ਨੌਜਵਾਨ ਕਿਸਾਨਾਂ ਦਾ ਜੱਥਾ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ

12/30/2020 1:56:23 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਲਈ ਇਲਾਕੇ ’ਚੋਂ ਲਗਾਤਾਰ ਜੱਥੇ ਦਿੱਲੀ ਰਵਾਨਾ ਹੋ ਰਹੇ ਹਨ । ਇਸੇ ਕੜੀ ’ਚ ਲਾਈਨ ਕਿੰਗ ਯੂਥ ਕਲੱਬ ਦੇਹਰੀਵਾਲ ਨਾਲ ਜੁੜੇ ਕਿਸਾਨਾਂ ਦਾ ਜੱਥਾ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਦਿੱਲੀ ਰਵਾਨਾ ਹੋਇਆ ਹੈ। 

ਇਹ ਵੀ ਪੜ੍ਹੋ : 2020 ਦੌਰਾਨ ਪੰਜਾਬ ਦੀ ਸਿਆਸਤ ’ਚ ਛਾਏ ਇਹ ਮੁੱਦੇ, ਜਮ ਕੇ ਹੋਇਆ ਘਮਾਸਾਨ

ਜੱਥੇ ਨੂੰ ਦੋਆਬਾ ਕਿਸਾਨ ਕਮੇਟੀ ਦੇ ਆਗੂ ਸਤਪਾਲ ਸਿੰਘ ਮਿਰਜ਼ਾਪੁਰ ਨੇ ਰਵਾਨਾ ਕਰਦੇ ਆਖਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੇ ਕਿਸਾਨਾਂ ’ਚ ਜ਼ਬਰਦਸਤ ਗੁੱਸਾ ਹੈ ਇਸੇ ਲਈ ਕਿਸਾਨ ਵੱਖ-ਵੱਖ ਸੂਬਿਆਂ ਤੋਂ ਦਿੱਲੀ ਕੂਚ ਕਰ ਰਹੇ ਹਨ। ਜੱਥੇ ’ਚ ਸ਼ਾਮਲ ਜਸਕਰਨ ਸਿੰਘ, ਮਨਪ੍ਰੀਤ ਸਿੰਘ ਆਦਿ ਨੇ ਨੌਜਵਾਨਾਂ ਨੇ ਆਖਿਆ ਕਿ ਉਹ ਮੋਰਚਾ ਜਿੱਤ ਕੇ ਵਾਪਸ ਆਉਣਗੇ। ਇਸ ਮੌਕੇ ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਮੀਤ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ ਸਿੰਘ, ਅਮਨਜੋਤ ਸਿੰਘ, ਨਮਿੰਦਰ ਸਿੰਘ, ਸਿਮਰਨਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਅਮਰਜੀਤ ਸਿੰਘ, ਨਰਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਮੇਜਰ ਸਿੰਘ ਆਦਿ ਨੌਜਵਾਨ ਸ਼ਾਮਲ ਸਨ।

ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ


shivani attri

Content Editor

Related News