ਪਿੰਡ ਮਿਆਣੀ ਦੇ ਬਿਜਲੀ ਘਰ 'ਚ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ

07/30/2021 6:23:44 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼ ਚੋਹਾਨ,ਮੋਮੀ,ਜਸਵਿੰਦਰ)- ਅੱਜ ਅਚਾਨਕ 66 ਕੇ.ਵੀ. ਸਬ ਸਟੇਸ਼ਨ ਬਿਜਲੀ ਘਰ ਮਿਆਣੀ ਵਿੱਚ ਲੱਗੀ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਰਕੇ ਕਰੋੜਾਂ ਦਾ ਨੁਕਸਾਨ ਹੋਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਬਿਜਲੀ ਘਰ ਦੇ ਵੱਡੇ ਟਰਾਂਸਫਾਰਮਰ ਵਿੱਚ 12 .30 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਇਖ਼ਤਿਆਰ ਕਰ ਲਿਆ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਦੇ ਬੇਬਾਕ ਬੋਲ, ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ 'ਤੇ ਕੀਤੀ ਖੁੱਲ੍ਹ ਕੇ ਚਰਚਾ

PunjabKesari

ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ। ਐੱਸ. ਡੀ. ਓ. ਸੁਖਵੰਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਕਾਰਨ ਮਿਆਣੀ ਇਲਾਕੇ ਦੇ ਸਮੂਹ ਪਿੰਡਾਂ ਵਿੱਚ ਅਗਲੇ ਕਈ ਦਿਨਾਂ ਤੱਕ ਬਿਜਲੀ ਬੰਦ ਰਹਿਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਨੇ ਘੇਰੇ ਬਾਦਲ ਤੇ ਮਜੀਠੀਆ, ਸਾਧੇ ਤਿੱਖੇ ਨਿਸ਼ਾਨੇ (ਵੀਡੀਓ)

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News