ਪਿੰਡ ਮੂਨਕਾਂ ਵਿਖੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

01/13/2021 2:49:07 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਜਸਵਿੰਦਰ)- ਲੋਹੜੀ ਦੇ ਤਿਉਹਾਰ ਦੇ ਮੌਕੇ ਪਿੰਡ ਮੂਨਕਾਂ  ਵਿਖੇ ਸਮੂਹ ਨੌਜਵਾਨ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਵਿਰੋਧੀ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਸਮੂਹ ਕਿਸਾਨ ਜਥੇਬੰਦੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਆਗੂ ਸੁਖਵਿੰਦਰ ਸਿੰਘ ਮੂਨਕਾਂ ਅਤੇ ਸਰਬਜੀਤ ਸਿੰਘ ਮੋਮੀ ਦੀ ਅਗਵਾਈ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਵਿਚ  ਕਿਸਾਨਾਂ ਨੇ ਕਾਪੀਆਂ ਸਾੜਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਸ ਲੈਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਇਸ ਮੌਕੇ ਸੁਖਵਿੰਦਰ ਸਿੰਘ ਮੂਨਕਾਂ ਤੇ ਸਰਬਜੀਤ ਸਿੰਘ ਮੋਮੀ ਨੇ ਕਿਹਾ ਕਿ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਸੁਪਰੀਮ ਕੋਰਟ ਦੀ ਆੜ ਵਿੱਚ ਉਲਝਾ ਕੇ ਇਹ ਕਾਨੂੰਨ ਜਿਉਂ ਦੇ ਤਿਉਂ ਲਾਗੂ ਕਰਨਾ ਚਾਹੁੰਦੀ ਹੈ ਉਨ੍ਹਾਂ ਇਸ ਮੌਕੇ ਹੋਰ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਅੱਖੋਂ ਪਰੋਖੇ ਕਰਕੇ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ ਪਰ ਸਮੂਹ ਕਿਸਾਨ ਜਥੇਬੰਦੀਆਂ ਵਾਪਸ ਕਰਵਾਉਣ ਤੋਂ ਬਿਨ੍ਹਾਂ ਅੰਦੋਲਨ ਸਮਾਪਤ ਨਹੀਂ ਕਰਨਗੇ।

ਇਹ ਵੀ ਪੜ੍ਹੋ :  ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼

ਰੋਸ ਪ੍ਰਦਰਸ਼ਨ ਦੌਰਾਨ ਜਥੇਦਾਰ ਮਲਕੀਤ ਸਿੰਘ ਪਰਦੀਪ ਸਿੰਘ ਪੰਚ ਅਮਰਜੀਤ ਸਿੰਘ ਅਵਤਾਰ ਸਿੰਘ ਬਿੱਟੂ ਜਥੇਦਾਰ ਤਰਲੋਚਨ ਸਿੰਘ ਬਹਾਦਰ ਸਿੰਘ ਸਰਪੰਚ ਕੁਲਵਿੰਦਰ ਕੌਰ ਯਸ਼ਪ੍ਰੀਤ ਸਿੰਘ ਗੁਰਦੀਪ ਸਿੰਘ ਸ਼ਾਮ ਸਿੰਘ ਦਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ

shivani attri

This news is Content Editor shivani attri