ਕਪੂਰਥਲਾ ''ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ, ਚੱਲੇ ਤੇਜ਼ਧਾਰ ਹਥਿਆਰ
Sunday, Mar 15, 2026 - 01:04 PM (IST)
ਕਪੂਰਥਲਾ (ਗੁਰਪ੍ਰੀਤ)- ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਵਿਚ ਪੰਚਾਇਤੀ ਜ਼ਮੀਨ ਤੋਂ ਮਿੱਟੀ ਕੱਢੇ ਜਾਣ ਦੇ ਮਾਮਲੇ ’ਤੇ ਚਰਚਾ ਦੇ ਦਰਮਿਆਨ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਝੜਪ ਦੌਰਾਨ ਦੋਵੇਂ ਧਿਰਾਂ ਦੇ ਕਈ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ 'ਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਾਕਰੀ ਮੁਤਾਬਕ ਪਹਿਲੀ ਧਿਰ ਦੇ ਸਲਵਿੰਦਰ ਸਿੰਘ, ਮਲਕੀਤ ਸਿੰਘ ਅਤੇ ਸੰਦੀਪ ਸਿੰਘ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਪੰਚਾਇਤੀ ਜ਼ਮੀਨ ਤੋਂ ਹੋ ਰਹੀ ਨਜਾਇਜ਼ ਮਾਈਨਿੰਗ ਖ਼ਿਲਾਫ਼ ਆਵਾਜ਼ ਉਠਾਉਣ ਅਤੇ ਇਸ ਸਬੰਧੀ 5 ਮਾਰਚ ਨੂੰ ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਨੂੰ ਲਿਖਤੀ ਸ਼ਿਕਾਇਤ ਦੇਣ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ।
ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ

ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਮਾਈਨਿੰਗ ਨਾਲ ਸੰਬੰਧਤ ਵੀਡੀਓ ਵਾਇਰਲ ਹੋਣ ਮਗਰੋਂ ਕੱਲ੍ਹ ਕਰੀਬ 7-8 ਵਿਅਕਤੀ ਉਨ੍ਹਾਂ ਦੇ ਘਰ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਅਵਾਜ਼ ਬੁਲੰਦ ਕਰਨੀ ਉਨ੍ਹਾਂ ਨੂੰ ਮਹਿੰਗੀ ਪੈ ਰਹੀ ਹੈ ਅਤੇ ਮਾਮਲੇ ਵਿੱਚ ਸਖਤ ਕਾਰਵਾਈ ਕੀਤੀ ਜਾਵੇ। ਉਧਰ ਦੂਜੀ ਧਿਰ ਦੇ ਜਸਪਾਲ ਸਿੰਘ, ਅਰਸ਼ਦੀਪ ਸਿੰਘ ਅਤੇ ਸਰਬਜੀਤ ਕੌਰ ਵੀ ਜ਼ਖ਼ਮੀ ਹਾਲਤ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦਾ ਦੋਸ਼ ਹੈ ਕਿ 7-8 ਵਿਅਕਤੀ ਉਨ੍ਹਾਂ ਦੇ ਘਰ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਵੱਲੋਂ ਆਪਣੇ ਉੱਪਰ ਲਗਾਏ ਗਏ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਨੂੰ ਸਖ਼ਤੀ ਨਾਲ ਨਕਾਰਿਆ ਗਿਆ ਹੈ।
ਇਹ ਵੀ ਪੜ੍ਹੋ: ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਡ ਇਲਾਕੇ ਦੇ ਪਿੰਡ ਸਰਦੁੱਲਾਪੁਰ ਨੇੜੇ ਪੰਚਾਇਤੀ ਸ਼ਾਮਲਾਤ ਜ਼ਮੀਨ ਤੋਂ ਮਿੱਟੀ ਕੱਢੇ ਜਾਣ ਦੇ ਦੋਸ਼ਾਂ ਨਾਲ ਜੁੜੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਲਾਕੇ ਵਿੱਚ ਚਰਚਾ ਤੇਜ਼ ਹੋ ਗਈ ਸੀ। ਇਸ ਸਬੰਧੀ ਬੀਡੀਪੀਓ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਸੀ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਦੀ ਗੱਲ ਕਹੀ ਗਈ ਸੀ। ਤਾਜ਼ਾ ਝੜਪ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਥਾਨਕ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਧਰ ਮਾਈਨਿੰਗ ਦੇ ਮਾਮਲੇ ਸਬੰਧੀ ਜਦੋਂ ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਅਮਨਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਜਾਂਚ ਦੌਰਾਨ ਕੋਈ ਗੜਬੜ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
