ਮਾਤਾ ਨੈਣਾ ਦੇਵੀ ਜਾ ਰਹੇ ਮੁੰਡੇ-ਕੁੜੀ ਨਾਲ ਭਿਆਨਕ ਹਾਦਸਾ, 200 ਮੀਟਰ ਤੱਕ ਘੜੀਸਦਾ ਲੈ ਗਿਆ ਟੱਰਕ
Saturday, May 02, 2026 - 06:27 PM (IST)
ਰੂਪਨਗਰ (ਵਿਜੇ ਸ਼ਰਮਾ)- ਪਿੰਡ ਖੁਵਾਸਪੁਰਾ ਦੇ ਨੇੜੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ 'ਤੇ ਇਕ ਟਰੱਕ ਟਰਾਲਾ ਨੰਬਰ RJ 13 GC 3717 ਅਤੇ ਮੋਟਰ ਸਾਈਕਲ ਨੰਬਰ PB 23Z 1486 ਦੀ ਭਿਆਨਕ ਟੱਕਰ ’ਚ ਨੌਜਵਾਨ ਲੜਕੇ ਦੀ ਮੌਤ ਹੋ ਗਈ ਜਦਕਿ ਉਸ ਦੇ ਮੋਟਰਸਾਈਕਲ ਪਿੱਛੇ ਬੈਠੀ ਕੁੜੀ ਜ਼ਖ਼ਮੀ ਹੋ ਗਈ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ, ਨਹੀਂ ਮੁੜਿਆ ਵਾਪਸ

ਮਿਲੀ ਜਾਣਕਾਰੀ ਅਨੁਸਾਰ ਟਰੱਕ ਟਰਾਲਾ ਮੋਟਰਸਾਈਕਲ ਸਵਾਰ ਲੜਕੇ ਨੂੰ 200 ਮੀਟਰ ਤੱਕ ਘੜੀਸਦਾ ਹੋਇਆ ਲੈ ਗਿਆ ਅਤੇ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਲੜਕੇ ਦੀ ਲਾਸ਼ ਅਤੇ ਜ਼ਖ਼ਮੀ ਲੜਕੀ ਨੂੰ ਸਿਵਲ ਹਸਪਤਾਲ ਰੂਪਨਗਰ ’ਚ ਪਹੁੰਚਾਇਆ। ਪ੍ਰਾਪਤ ਜਾਣਕਾਰੀ ਮੁਤਾਬਕ ਲੜਕੇ ਦੀ ਪਛਾਣ ਹਰਿੰਦਰ ਸਿੰਘ ਪੁੱਤਰ ਵਰਿੰਦਰ ਸਿੰਘ ਵਾਸੀ ਬਨੋ ਮਾਜਰਾ ਸਰਹੰਦ ਵਜੋਂ ਹੋਈ ਹੈ ਜਦਕਿ ਲੜਕੀ ਦੀ ਪਛਾਣ ਰੇਖਾ ਪੁੱਤਰੀ ਭਵਾਨੀ ਦਾਸ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਮ੍ਰਿਤਕ ਦੇ ਸਾਥੀ ਜੋ ਉਸ ਨਾਲ ਹੋਰ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸਰਹੰਦ ਤੋਂ ਅੱਜ ਸਵੇਰੇ ਨੈਣਾ ਦੇਵੀ ਮੱਥਾ ਟੇਕਣ ਲਈ ਜਾ ਰਹੇ ਸਨ ਜਦੋਂ ਉਹ ਪਿੰਡ ਖੁਆਸਪੁਰਾ ਦੇ ਨਜ਼ਦੀਕ ਪਹੁੰਚੇ ਤਾਂ ਮੋਟਰਸਾਈਕਲ ਅਤੇ ਟਰਾਲੇ ਦੀ ਟੱਕਰ ਦੌਰਾਨ ਟਰਾਲਾ ਹਰਿੰਦਰ ਸਿੰਘ ਨੂੰ 200 ਮੀਟਰ ਤੱਕ ਘੜੀਸ ਕੇ ਲੈ ਗਿਆ ਅਤੇ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
ਮੌਕੇ 'ਤੇ ਪਹੁੰਚੇ ਐੱਸ. ਆਈ. ਧਰਮਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਹ ਇਤਲਾਹ ਮਿਲੀ ਸੀ ਕਿ ਪਿੰਡ ਖੁਆਸਪੁਰਾ ਨੇੜੇ ਐਕਸੀਡੈਂਟ ਹੋਇਆ ਹੈ, ਜਿਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਸਾਥੀ ਲੜਕੀ ਜ਼ਖ਼ਮੀ ਹੋਈ ਹੈ, ਜਿਸ ਨੂੰ ਤੁਰੰਤ ਹਸਪਤਾਲ ਵਿਖੇ ਲਿਆਂਦਾ ਗਿਆ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
