ਕਾਰ ਤੇ ਮੋਟਰਸਾਈਕਲ ਵਿਚਾਲੇ ਹੋਏ ਜ਼ਬਰਦਸਤ ਟੱਕਰ, ਦੋ ਜ਼ਖ਼ਮੀ
Wednesday, Dec 04, 2024 - 06:32 PM (IST)
ਮੁਕੰਦਪੁਰ (ਸੁਖਜਿੰਦਰ ਸਿੰਘ)- ਝਿੰਗੜਾਂ ਤੋਂ ਗੁਣਾਚੌਰ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਮੋਟਰਸਾਈਕਲ ਸਵਾਰ ਮਹਿਲਾ ਅਤੇ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਪੁਲਸ ਥਾਣਾ ਮੁਕੰਦਪੁਰ ਦੇ ਏ. ਐੱਸ. ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮਨਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰਾਏਪੁਰ ਰਾਈਆਂ ਥਾਣਾ ਫਿਲੌਰ ਜੋ ਆਪਣੀ ਕਾਰ ਨੰਬਰ ਪੀ. ਬੀ. 08 ਸੀ. ਜੇ. 2534 ਜੋ ਆਪਣੇ ਪਰਿਵਾਰ ਨਾਲ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਮਜਾਰਾ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ।
ਇਹ ਵੀ ਪੜ੍ਹੋ-ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ
ਜਦੋਂ ਗੁਣਾਚੌਰ ਤੋਂ ਝਿੰਗੜਾਂ ਵਿਚਕਾਰ ਤਲਵੰਡੀ ਫੱਤੂ ਚੁਰਸਤੇ ਕੋਲ ਪਹੁੰਚੇ ਤਾਂ ਤਲਵੰਡੀ ਸਾਈਡ ਤੋਂ ਮੋਟਰਸਾਈਕਲ ਜਿਸ ਦਾ ਨੰਬਰ ਪੀ. ਬੀ. 08 ਸੀ. ਕੇ. 4163 'ਤੇ ਸਵਾਰ ਤਰਸੇਮ ਲਾਲ ਪੁੱਤਰ ਰਾਮ ਕਿਸ਼ਨ ਵਾਸੀ ਘੁੜਕਾ ਫਿਲੌਰ ਆਪਣੀ ਭਰਜਾਈ ਨੂੰ ਲੈ ਕੇ ਨਵਾਂਸ਼ਹਿਰ ਜਾ ਰਿਹਾ ਸੀ। ਚੁਰੱਸਤੇ ਵਿਚਕਾਰ ਦੋਵਾਂ ਦੀ ਜ਼ਬਰਦਸਤ ਟੱਕਰ ਹੋ ਗਈ ਅਤੇ ਕਾਰ ਪਲਟੀਆਂ ਖਾ ਕੇ ਖੇਤ ਵਿੱਚ ਡਿੱਗ ਗਈ ਅਤੇ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਮਹਿਲਾ ਅਤੇ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੁਕੰਦਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ। ਗਿਆ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਦੋਵਾਂ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿਤੀ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing