ਪ੍ਰਚਾਰਕ ਸਿੰਘਾਂ ਦੀ ਮੀਟਿੰਗ ''ਚ ਜਥੇਦਾਰ ਗੌਹਰ ਵੱਲੋਂ ਰਾਗੀ ਸਿੰਘਾਂ ਪ੍ਰਤੀ ਵਰਤੀ ਸ਼ਬਦਾਵਲੀ ਦੀ ਨਿਖੇਧੀ

09/03/2020 2:58:06 PM

ਟਾਂਡਾ ਉੜਮੁੜ (ਮੋਮੀ)— ਗੁਰਸ਼ਬਦ ਪ੍ਰਚਾਰ ਵੈੱਲਫੇਅਰ ਸੁਸਾਇਟੀ (ਰਜਿ.) ਟਾਂਡਾ ਉੜਮੁੜ (ਹੁਸ਼ਿਆਰਪੁਰ) ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਖੁੱਡਾ ਵਿਖੇ ਹੋਈ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਆਰੰਭ ਹੋਈ। ਇਸ ਮੀਟਿੰਗ 'ਚ ਪ੍ਰਚਾਰਕ ਸਿੰਘਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵੱਲੋਂ ਰਾਗੀ ਸਿੰਘਾਂ ਪ੍ਰਤੀ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹੋਏ ਮਤਾ ਪਾਸ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗਿਆਨੀ ਸੁਖਜਿੰਦਰ ਸਿੰਘ ਨੰਗਲ ਖੂੰਗਾ ਅਤੇ ਹੋਰਨਾਂ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਗੁਰਸ਼ਬਦ ਪ੍ਰਚਾਰ ਵੈੱਲਫੇਅਰ ਸੁਸਾਇਟੀ ਦੇ ਕੰਮਾਂ ਤੋਂ ਜਾਣੂ ਕਰਵਾਇਆ ਅਤੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਹਿਮ ਵਿਚਾਰਾਂ ਕੀਤੀਆਂ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਸੁਣਾਈ ਕੋਰੋਨਾ ਬਾਰੇ ਹੱਡਬੀਤੀ

ਮੀਟਿੰਗ ਦੌਰਾਨ ਗਿਆਨੀ ਜਸਵਿੰਦਰ ਸਿੰਘ ਧੁੱਗਾ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਾਲਿਆਂ ਨੇ ਵੀ ਵਿਚਾਰ ਪ੍ਰਗਟ ਕਰਦੇ ਹੋਏ ਗੁਰਮਤਿ ਦੇ ਪ੍ਰਚਾਰ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਤਨ ਸਿੰਘ ਖੁੱਡਾ ਵੱਲੋਂ ਸੁਸਾਇਟੀ ਦੇ ਨਵ ਨਿਯੁਕਤ ਅਹੁਦੇਦਾਰਾਂ ਅਤੇ ਹੋਰਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਭਾਈ ਸੁਰਿੰਦਰ ਸਿੰਘ, ਭਾਈ ਹਰਜੀਤ ਸਿੰਘ,ਭਾਈ ਕਿਰਪਾਲ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਰਾਜਿੰਦਰ ਸਿੰਘ, ਪ੍ਰਭਦੀਪ ਸਿੰਘ, ਸਤਪਾਲ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਭਾਈ ਰੇਸ਼ਮ ਸਿੰਘ, ਭਾਈ ਦਲਜੀਤ ਸਿੰਘ, ਸਰਬਜੀਤ ਸਿੰਘ, ਸੁਰਜੀਤ ਸਿੰਘ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸ਼ਹਾਦਤ ਦਾ ਜਾਮ ਪੀਣ ਤੋਂ ਪਹਿਲਾਂ ਜਵਾਨ ਰਾਜੇਸ਼ ਨੇ ਪਰਿਵਾਰ ਨੂੰ ਕਹੇ ਸਨ ਇਹ ਆਖ਼ਰੀ ਬੋਲ (ਤਸਵੀਰਾਂ)
ਇਹ ਵੀ ਪੜ੍ਹੋ : 
 ਜਲੰਧਰ: ਕਰੰਟ ਲੱਗਣ ਨਾਲ ਹੋਈ ਪਿਤਾ-ਪੁੱਤਰ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦੀ ਸਖ਼ਤ ਕਾਰਵਾਈ


shivani attri

Content Editor

Related News