ਸਫੈਦੇ ਦੇ ਦਰੱਖਤਾਂ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

05/20/2019 12:45:52 PM

ਹੁਸ਼ਿਆਰਪੁਰ (ਜਸਵਿੰਦਰਜੀਤ)— ਥਾਣਾ ਬੁੱਲ੍ਹੋਵਾਲ ਅਧੀਨ ਆਉਂਦੇ ਪਿੰਡ ਪਥਿਆਲ ਵਿਖੇ ਇਕ ਕਿਸਾਨ ਦੇ ਖੇਤ 'ਚ ਲੱਗੇ ਹੋਏ ਸਫੈਦੇ ਦੇ ਦਰੱਖਤਾਂ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੀੜਤ ਕਿਸਾਨ ਰਾਜਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਪਥਿਆਲ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਜਦੋਂ ਮੈਂ ਡਿਊਟੀ ਤੋਂ ਵਾਪਸ ਘਰ ਨੂੰ ਆ ਰਿਹਾ ਸੀ ਤਾਂ ਆਪਣੀ ਜ਼ਮੀਨ ਕੋਲ ਪਹੁੰਚਿਆ ਤਾਂ ਦੇਖਿਆ ਕਿ ਗੁਆਂਢੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਾਈ ਹੋਈ ਸੀ। ਜਿਸ ਨਾਲ ਮੇਰੇ ਸਾਢੇ ਤਿੰਨ ਕਨਾਲ ਵਿਚ ਲੱਗੇ ਹੋਏ ਕਰੀਬ 200 ਸਫੈਦੇ ਦੇ ਬੂਟੇ ਬੁਰੀ ਤਰ੍ਹਾਂ ਨਾਲ ਸੜ ਗਏ। ਦੇਰ ਰਾਤ ਤੱਕ ਕਾਫੀ ਜੱਦੋਜਹਿਦ ਉਪਰੰਤ ਅੱਗ 'ਤੇ ਕਾਬੂ ਪਾਇਆ ਗਿਆ। ਇਸ ਅੱਗ ਨਾਲ ਮੇਰਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਤੋਂ ਬਾਅਦ ਬੀਤੇ ਦਿਨ ਸਵੇਰੇ ਪੁਲਸ ਕੰਟਰੋਲ ਰੂਮ ਵਿਖੇ ਸ਼ਿਕਾਇਤ ਕਰ ਦਿੱਤੀ ਗਈ ਹੈ। ਕਿਸਾਨ ਨੇ ਪੁਲਸ ਵਿਭਾਗ ਨੂੰ ਬੇਨਤੀ ਕੀਤੀ ਕਿ ਦੋਸ਼ੀ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।


shivani attri

Content Editor

Related News