34 ਕਿੱਲੋ 900 ਗ੍ਰਾਮ ਭੁੱਕੀ ਬਰਾਮਦ ਮਾਮਲੇ ’ਚ ਲੋੜੀਂਦਾ ਮੁਲਜ਼ਮ ਰੇਲਵੇ ਪੁਲਸ ਵੱਲੋਂ ਗ੍ਰਿਫ਼ਤਾਰ

Wednesday, Jun 10, 2026 - 01:28 PM (IST)

34 ਕਿੱਲੋ 900 ਗ੍ਰਾਮ ਭੁੱਕੀ ਬਰਾਮਦ ਮਾਮਲੇ ’ਚ ਲੋੜੀਂਦਾ ਮੁਲਜ਼ਮ ਰੇਲਵੇ ਪੁਲਸ ਵੱਲੋਂ ਗ੍ਰਿਫ਼ਤਾਰ

ਰੂਪਨਗਰ (ਵਿਜੇ ਸ਼ਰਮਾ)-ਜੀ. ਆਰ. ਪੀ. ਵੱਲੋਂ ਭੁੱਕੀ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਦੇ ਐੱਸ. ਐੱਚ. ਓ. ਸਰਹੰਦ ਸੁਗਰੀਵ ਚੰਦ ਨੇ ਦੱਸਿਆ ਕਿ ਰੇਲਵੇ ਪੁਲਸ ਨੂੰ ਅੰਬਾਲਾ ਨੇੜੇ ਸ੍ਰੀ ਨਾਂਦੇੜ ਸਾਹਿਬ ਗੱਡੀ ਦੇ ਏ. ਸੀ. ਡੱਬੇ ਐੱਚ ਵੰਨ ’ਚੋਂ ਇਕ ਲਾਵਾਰਿਸ ਬੰਦ ਟਰਾਲੀ ਬੈਗ ਮਿਲਿਆ ਸੀ ਅਤੇ ਤਲਾਸ਼ੀ ਦੌਰਾਨ ਬੈਗ ’ਚੋਂ 34 ਕਿੱਲੋ 900 ਗ੍ਰਾਮ ਭੁੱਕੀ ਬਰਾਮਦ ਹੋਈ ਸੀ ਅਤੇ ਰੇਲਵੇ ਪੁਲਸ ਵੱਲੋਂ ਇਸ ਸਬੰਧ ’ਚ 15 ਅਪ੍ਰੈਲ 2026 ਨੂੰ ਨਾਮਾਲੂਮ ਅਰੋਪੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ
ਉਨ੍ਹਾਂ ਦੱਸਿਆ ਕਿ ਰੇਲਵੇ ਪੁਲਸ ਵੱਲੋਂ ਇਸ ਮੁਕੱਦਮੇ ਦੀ ਜਾਂਚ ਬੜੀ ਬਾਰੀਕੀ ਨਾਲ ਕੀਤੀ ਜਾ ਰਹੀ ਸੀ ਅਤੇ ਮੁਲਜ਼ਮ ਦੀ ਭਾਲ ’ਚ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਸਰਚ ਕੀਤਾ। ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼, ਰੇਲਵੇ ਟਿਕਟ ਅਤੇ ਲੁਕੇਸ਼ਨ ਦੇ ਆਧਾਰ ਦੋਸ਼ੀ ਅਰੁਨ ਕੁਮਾਰ ਪੁੱਤਰ ਕਿਸ਼ੋਰ ਕੁਮਾਰ ਵਾਸੀ ਨੱਕੀਆਂ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫ਼ਤਾਰ ਕਰ ਲਿਆ। ਐੱਸ. ਐੱਚ. ਓ. ਸੁਗਰੀਵ ਚੰਦ ਨੇ ਦੱਸਿਆ ਕਿ ਦੋਸ਼ੀ ਨੂੰ ਰੂਪਨਗਰ ਦੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵਲੋ ਦੋਸ਼ੀ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ।

ਇਹ ਵੀ ਪੜ੍ਹੋ: Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News