ਵਰਿਆਣਾ ਡੰਪ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰੇਗਾ ਰੈਵੇਨਿਊ ਮਹਿਕਮਾ

02/06/2021 3:59:07 PM

ਜਲੰਧਰ (ਖੁਰਾਣਾ)- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਦੇ ਨਿਰਦੇਸ਼ਾਂ ’ਤੇ ਜਲੰਧਰ ਨਗਰ ਨਿਗਮ ਨੇ ਵਰਿਆਣਾ ਡੰਪ ਨੇੜੇ ਜਿੱਥੇ ਚਾਰਦੀਵਾਰੀ ਕਰਾਉਣ ਦਾ ਕੰਮ ਸ਼ੁਰੂ ਕੀਤਾ ਹੈ, ਉਥੇ ਨੇੜੇ ਡਰੇਨ ਵੀ ਬਣਾਈ ਜਾ ਰਹੀ ਹੈ, ਜਿਸ ਦਾ ਕੰਮ ਇਨ੍ਹÄ ਦਿਨÄ ਤੇਜ਼ੀ ਨਾਲ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ‘ਚੱਕਾ ਜਾਮ’ ਨੂੰ ਜਲੰਧਰ ’ਚ ਭਰਵਾਂ ਹੁੰਗਾਰਾ, ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਲਗਾ ਕਿਸਾਨਾਂ ਦੇ ਹੱਕ ’ਚ ਡਟੇ ਬੱਚੇ

ਇਸੇ ਦਰਮਿਆਨ ਨਿਗਮ ਨੂੰ ਇਹ ਅੜਿੱਕਾ ਆ ਰਿਹਾ ਸੀ ਕਿ ਪਿੰਡ ਦੇ ਕੁਝ ਲੋਕਾਂ ਨੇ ਉੱਥੇ ਆਪਣੀ ਜ਼ਮੀਨ ਹੋਣ ਦਾ ਦਾਅਵਾ ਕਰਦੇ ਹੋਏ ਨਿਗਮ ਨੂੰ ਸ਼ਿਕਾਇਤ ਦਿੱਤੀ ਸੀ ਅਤੇ ਉਥੇ ਕੰਮ ਕਰ ਰਹੇ ਠੇਕੇਦਾਰ ਨਾਲ ਵੀ ਗੱਲ ਕੀਤੀ ਸੀ। ਲਿਖਤੀ ਸ਼ਿਕਾਇਤ ਮਿਲਣ ’ਤੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਨੇ ਸ਼ੁੱਕਰਵਾਰ ਤਹਿਸੀਲਦਾਰ ਅਤੇ ਹੋਰ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਵਰਿਆਣਾ ਡੰਪ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ। ਇਸ ਪੱਤਰ ਦੀ ਕਾਪੀ ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮ. ਨੂੰ ਵੀ ਭੇਜੀ ਗਈ ਹੈ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਰੈਵੇਨਿਊ ਵਿਭਾਗ ਤੋਂ ਨਿਸ਼ਾਨਦੇਹੀ ਹੋਣ ਤੋਂ ਬਾਅਦ ਮਾਮਲਾ ਕਲੀਅਰ ਹੋ ਜਾਵੇਗਾ, ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਵਰਿਆਣਾ ਡੰਪ ਦੇ ਬਾਇਓ ਮਾਈਨਿੰਗ ਪਲਾਂਟ ਲਾਉਣ ਲਈ ਨਿਗਮ ਨੇ ਪਿਛਲੇ ਸਮੇਂ ਦੌਰਾਨ ਜੋ ਲਗਭਗ 4.5 ਏਕੜ ਜ਼ਮੀਨ ਨਵÄ ਖਰੀਦੀ ਸੀ ਉਸ ਦੀ ਨਿਸ਼ਾਨਦੇਹੀ ਵੀ ਕਰਵਾਈ ਜਾਵੇਗੀ ਕਿਉਂਕਿ ਉੱਥੇ ਵੀ ਕੁਝ ਵਿਵਾਦ ਚੱਲ ਰਿਹਾ ਹੈ ਅਤੇ ਕੁਝ ਜ਼ਿਮÄਦਾਰਾਂ ਨੇ ਉਸ ਜ਼ਮੀਨ ਦੇ ਕੁਝ ਹਿੱਸੇ ’ਤੇ ਵੀ ਆਪਣਾ ਦਾਅਵਾ ਆਦਿ ਜਤਾਇਆ ਹੈ। ਨਿਸ਼ਾਨਦੇਹੀ ਦੇ ਬਾਅਦ ਮਾਮਲਾ ਸੁਲਝਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ


shivani attri

Content Editor

Related News