ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਣ ਨਾਲ ਆਰਜ਼ੀ ਬੰਨ੍ਹ ਟੁੱਟਿਆ, 4 ਪਿੰਡਾਂ ’ਚ ਝੋਨੇ ਦੀ ਫ਼ਸਲ ਡੁੱਬੀ

07/31/2022 4:10:41 PM

ਸੁਲਤਾਨਪੁਰ ਲੋਧੀ (ਧੀਰ)-ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਵਧਣ ਕਾਰਨ ਉਸ ਸਮੇਂ ਪ੍ਰੇਸ਼ਾਨੀ ਦਾ ਸਵੱਬ ਬਣ ਗਿਆ, ਜਦੋਂ 4 ਪਿੰਡਾਂ ਦੀ ਜ਼ਮੀਨ ਦੀ ਸੈਂਕੜੇ ਏਕੜ ਝੋਨੇ ਦੀ ਫਸਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਸਬੰਧੀ ਜਦੋਂ ਮੌਕੇ ’ਤੇ ਜਾ ਕੇ ਮੁਆਇਨਾ ਕੀਤਾ ਤਾਂ ਦੇਖਿਆ ਕਿ ਪਾਣੀ ’ਚ ਸੈਂਕੜੇ ਏਕੜ ਫਸਲ ਡੁੱਬੀ ਹੋਈ ਸੀ, ਜਿਸ ਕਾਰਨ ਕਿਸਾਨ ਬਹੁਤ ਪ੍ਰੇਸ਼ਾਨੀ ’ਚ ਸਨ। ਜਾਣਕਾਰੀ ਦਿੰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਪਰਮਜੀਤ ਸਿੰਘ ਬਾਊਪੁਰ, ਕੁਲਦੀਪ ਸਿੰਘ ਸਾਂਗਰਾ ਨੇ ਦੱਸਿਅ‍ਾਂ ਕਿ ਕਿਸਾਨਾਂ ਵੱਲੋਂ ਪਾਣੀ ਦੇ ਤੇਜ਼ ਵਹਾਅ ਨੂੰ ਰੋਕਣ ਵਾਸਤੇ ਅਤੇ ਫ਼ਸਲਾਂ ਨੂੰ ਬਚਾਉਣ ਵਾਸਤੇ ਕਿਸਾਨਾਂ ਨੇ ਰਲ ਕੇ ਆਰਜ਼ੀ ਬੰਨ੍ਹ ਲਗਾਇਆ ਸੀ, ਜੋ ਕਿ ਬੀਤੀ ਰਾਤ ਪਾਣੀ ਦੇ ਤੇਜ਼ ਵਹਾਅ ਆਉਣ ਕਾਰਨ ਪਾਣੀ ਦੀ ਭੇਟ ਚੜ੍ਹ ਗਿਆ।

PunjabKesari

ਬੰਨ੍ਹ ਟੁੱਟਣ ਕਾਰਨ ਦਰਿਆ ਦਾ ਸਾਰਾ ਪਾਣੀ ਫਸਲਾਂ ਵਿਚ ਜਾਂ ਵੜ ਗਿਆ, ਜਿਸ ਕਾਰਨ ਮੰਡ ਇਲਾਕੇ ਦੇ ਨਾਲ ਲੱਗਦੇ ਚਾਰ 4 ਦਰਿਆ ਬਿਆਸ ਦੀ ਲਪੇਟ ਵਿਚ ਆਏ ਹਨ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖਿਲਾਫ ਰੋਸ ਵੀ ਪ੍ਰਗਟਾਇਆ। ਇਸ ਮੌਕੇ ਅੰਮ੍ਰਿਤਪਾਲ ਸਿੰਘ ਸੰਧੂ, ਕੁਲਵਿੰਦਰ ਸਿੰਘ, ਮੁਖਤਿਆਰ ਸਿੰਘ, ਪਾਲ ਸਿੰਘ, ਸਰਦਾਰ ਜੋਗਿੰਦਰ ਸਿੰਘ, ਚਰਨਜੀਤ ਸਿੰਘ, ਸੁਖਮਨਦੀਪ ਸਿੰਘ, ਸੂਰਜ, ਸੁਖਪ੍ਰੀਤ, ਕਮਲਜੀਤ, ਸੁਰਿੰਦਰ ਸਿੰਘ ਆਦਿ ਮੌਜੂਦ ਸਨ ।

 ਕਿਸਾਨਾਂ ਦੀ ਸਾਰ ਲੈਣ ਨਹੀਂ ਪੁੱਜਾ ਕੋਈ ਪ੍ਰਸ਼ਾਸਨਿਕ ਅਧਿਕਾਰੀ

ਕਿਸਾਨਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਬੰਨ੍ਹ ਟੁੱਟਣ ਬਾਰੇ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਿਤ ਕਰਨਾ ਚਾਹਿਆ ਤਾਂ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਆਰਜ਼ੀ ਬੰਨ੍ਹ ਟੁੱਟਣ ਦੇ ਕਾਰਨ ਸਾਡੀ ਸੈਂਕੜੇ ਏਕੜ ਫਸਲ, ਸਬਜ਼ੀਆਂ ਅਤੇ ਪਸ਼ੂਆਂ ਦਾ ਚਾਰਾ ਪਾਣੀ ਦੀ ਭੇਟ ਚੜ੍ਹ ਚੁੱਕਾ ਹੈ। ਕਈ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਵੀ ਇਸ ਪਾਣੀ ਦੀ ਹੇਠ ਦੱਬੇ ਗਏ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸਾਡੀ ਸੁਣਵਾਈ ਕੀਤੀ ਜਾਵੇ ਅਤੇ ਫਸਲਾਂ ਦੀ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉਨ੍ਹਾਂ ਦੇ ਪਰਿਵਾਰਾਂ ਤੱਕ ਡਾਕਟਰੀ ਸਹਾਇਤਾ ਪਹੁੰਚਾਈ ਜਾਵੇ। ਕਈ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਜ਼ਮੀਨ ਠੇਕੇ ’ਤੇ ਲੈ ਕੇ ਖੇਤ ’ਚ ਫ਼ਸਲਾਂ ਉਗਾਈਆਂ ਸਨ ਪਰ ਇਸ ਵਾਰ ਉਨ੍ਹਾਂ ਦੀ ਸਾਰੀ ਫਸਲ ਡੁੱਬਣ ਨਾਲ ਉਹ ਆਰਥਿਕ ਪੱਖੋਂ ਵੀ ਕਮਜ਼ੋਰ ਹੋਏ ਹਨ ਅਤੇ ਉਨ੍ਹਾਂ ਦਾ ਕਾਫੀ ਨੁਕਸਾਨ ਵੀ ਹੋਇਆ ਹੈ।

PunjabKesari

 ਕੀ ਕਹਿੰਦੇ ਹਨ ਐੱਸ. ਡੀ. ਐੱਮ.

ਜਦੋਂ ਇਸ ਸਬੰਧੀ ਐੱਸ. ਡੀ. ਐੱਮ. ਰਣਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੇਰੇ ਧਿਆਨ ’ਚ ਇਹ ਮਾਮਲਾ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਤੁਰੰਤ ਉਨ੍ਹਾਂ ਪਿੰਡਾਂ ’ਚ ਹੁਣੇ ਅਧਿਕਾਰੀ ਭੇਜ ਕੇ ਜਾਇਜ਼ਾ ਲਵਾਂਗਾ ਅਤੇ ਖਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾਈ ਜਾਵੇਗੀ । ਇਸ ਸਬੰਧੀ ਜਦੋਂ ਮੌਕੇ ’ਤੇ ਜਾ ਕੇ ਮੁਆਇਨਾ ਕੀਤਾ ਤਾਂ ਦੇਖਿਆ ਕਿ ਪਾਣੀ ’ਚ ਸੈਂਕੜੇ ਏਕੜ ਫਸਲ ਡੁੱਬੀ ਹੋਈ ਸੀ, ਜਿਸ ਕਾਰਨ ਕਿਸਾਨ ਬਹੁਤ ਪ੍ਰੇਸ਼ਾਨੀ ’ਚ ਸਨ। ਜਾਣਕਾਰੀ ਦਿੰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਪਰਮਜੀਤ ਸਿੰਘ ਬਾਊਪੁਰ, ਕੁਲਦੀਪ ਸਿੰਘ ਸਾਂਗਰਾ ਨੇ ਦੱਸਿਅ‍ਾਂ ਕਿ ਕਿਸਾਨਾਂ ਵੱਲੋਂ ਪਾਣੀ ਦੇ ਤੇਜ਼ ਵਹਾਅ ਨੂੰ ਰੋਕਣ ਵਾਸਤੇ ਅਤੇ ਫ਼ਸਲਾਂ ਨੂੰ ਬਚਾਉਣ ਵਾਸਤੇ ਕਿਸਾਨਾਂ ਨੇ ਰਲ ਕੇ ਆਰਜ਼ੀ ਬੰਨ੍ਹ ਲਗਾਇਆ ਸੀ, ਜੋ ਕਿ ਬੀਤੀ ਰਾਤ ਪਾਣੀ ਦੇ ਤੇਜ਼ ਵਹਾਅ ਆਉਣ ਕਾਰਨ ਪਾਣੀ ਦੀ ਭੇਟ ਚੜ੍ਹ ਗਿਆ। ਬੰਨ੍ਹ ਟੁੱਟਣ ਕਾਰਨ ਦਰਿਆ ਦਾ ਸਾਰਾ ਪਾਣੀ ਫਸਲਾਂ ਵਿਚ ਜਾਂ ਵੜ ਗਿਆ, ਜਿਸ ਕਾਰਨ ਮੰਡ ਇਲਾਕੇ ਦੇ ਨਾਲ ਲੱਗਦੇ ਚਾਰ 4 ਦਰਿਆ ਬਿਆਸ ਦੀ ਲਪੇਟ ਵਿਚ ਆਏ ਹਨ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖਿਲਾਫ ਰੋਸ ਵੀ ਪ੍ਰਗਟਾਇਆ।


Manoj

Content Editor

Related News