ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਟਾਂਡਾ ਟੀਮ ਦੀ ਹੋਈ ਚੋਣ
Friday, Jul 03, 2020 - 03:51 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ ਦੀ ਪ੍ਰਧਾਨਗੀ ਹੇਠ ਸ਼ਿਮਲਾ ਪਹਾੜੀ ਪਾਰਕ ਵਿਖੇ ਹੋਈ। ਜਿਸ 'ਚ ਯੂਨੀਅਨ ਦੀਆਂ ਮੰਗਾਂ 'ਚ ਆਵਾਜ਼ ਬੁਲੰਦ ਕੀਤੀ ਗਈ ਅਤੇ ਜਿਸ 'ਚ ਜਥੇਬੰਦੀ ਦੇ ਫੈਸਲੇ ਅਨੁਸਾਰ ਬਰਾਂਚ ਟਾਂਡਾ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਦੀ ਤੜਥੱਲੀ, 20 ਨਵੇਂ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ
ਇਸ ਦੌਰਾਨ ਜਥੇਬੰਦੀ ਦੀ 10 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਜਿਸ 'ਚ ਮਨਪ੍ਰੀਤ ਸਿੰਘ ਨੂੰ ਬਰਾਂਚ ਟਾਂਡਾ ਦਾ ਪ੍ਰਧਾਨ ਚੁਣਿਆ ਗਿਆ ਜਦਕਿ ਪ੍ਰਦੀਪ ਸਿੰਘ ਨੂੰ ਜਨਰਲ ਸਕੱਤਰ, ਕਮਲਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਰਮਨ ਸੈਣੀ ਮੀਤ ਪ੍ਰਧਾਨ, ਮਨਦੀਪ ਸਿੰਘ ਖ਼ਜ਼ਾਨਚੀ, ਰਣਜੀਤ ਸਿੰਘ ਨੂੰ ਸਕੱਤਰ, ਰਣਜੋਧ ਸਿੰਘ ਨੂੰ ਪ੍ਰਚਾਰ ਸਕੱਤਰ, ਬਲਜਿੰਦਰ ਸਿੰਘ ਨੂੰ ਪ੍ਰੈਸ ਸਕੱਤਰ, ਬਲਕਾਰ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ ਅਤੇ ਦੇਸ ਰਾਜ ਅਤੇ ਸਿਮਰਨਜੀਤ ਸਿੰਘ ਨੂੰ ਕਾਰਜਕਾਰਨੀ ਮੈਂਬਰ ਬਣਾਇਆ ਗਿਆ।
ਇਹ ਵੀ ਪੜ੍ਹੋ: ਪਤਨੀ ਤੇ ਉਸ ਦੇ ਆਸ਼ਿਕ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫਨਾਕ ਕਦਮ
ਇਸ ਮੌਕੇ ਚੁਣੀ ਗਈ ਟੀਮ ਦੇ ਆਗੂਆਂ ਨੇ ਭਰੋਸਾ ਦਿਵਾਇਆ ਕਿ ਜਥੇਬੰਦੀ ਦੇ ਹਰ ਸੰਘਰਸ਼ 'ਚ ਵੱਧ ਚੜ੍ਹ ਕੇ ਭਾਗ ਲਿਆ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਗੜ੍ਹਦੀਵਾਲਾ 'ਚ ਐੱਸ. ਡੀ. ਓ. ਅਤੇ ਜੇ. ਈ. ਵੱਲੋਂ ਵਰਕਰਾਂ ਨੂੰ ਨਾਜਾਇਜ਼ ਤੌਰ 'ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਦੇ ਖਿਲਾਫ 6 ਜੁਲਾਈ ਨੂੰ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਗੜ੍ਹਦੀਵਾਲਾ ਬਰਾਂਚ ਤੋਂ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਖ਼ਜ਼ਾਨਚੀ ਜਗਦੀਪ ਸਿੰਘ, ਜਗੀਰ ਸਿੰਘ, ਅਸ਼ੋਕ ਕੁਮਾਰ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ , ਮਹਿੰਦਰ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਪ੍ਰੇਮ ਸੰਬੰਧਾਂ ਦਾ ਖ਼ੌਫਨਾਕ ਅੰਜਾਮ, ਪ੍ਰੇਮੀ ਦੀ ਮੌਤ ਤੋਂ ਬਾਅਦ ਕੁਝ ਘੰਟਿਆਂ 'ਚ ਪ੍ਰੇਮਿਕਾ ਨੇ ਵੀ ਤੋੜਿਆ ਦਮ