ਮਨਪ੍ਰੀਤ ਸਿੰਘ ਬੈਂਚਾਂ ਬਣੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਟਾਂਡਾ ਦੇ ਪ੍ਰਧਾਨ

Monday, Mar 08, 2021 - 03:13 PM (IST)

ਮਨਪ੍ਰੀਤ ਸਿੰਘ ਬੈਂਚਾਂ ਬਣੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਟਾਂਡਾ ਦੇ ਪ੍ਰਧਾਨ

ਟਾਂਡਾ ਉੜਮੁੜ (ਪੰਡਿਤ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਇੱਕ ਮੀਟਿੰਗ ਸ਼ਿਮਲਾ ਪਹਾੜੀ ਟਾਂਡਾ ਵਿਖੇ ਹੋਈ। ਜ਼ਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਉਤੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸਹਿਮਤੀ ਨਾਲ ਪ੍ਰਾਣੀ ਬ੍ਰਾਂਚ ਕਮੇਟੀ ਨੂੰ ਭੰਗ ਕਰਕੇ ਨਵੀਂ ਬ੍ਰਾਂਚ ਕਮੇਟੀ ਚੁਣੀ ਗਈ, ਜਿਸ ਦੌਰਾਨ ਮਨਪ੍ਰੀਤ ਸਿੰਘ ਬੈਂਚਾਂ ਨੂੰ  ਦੁਬਾਰਾ ਬ੍ਰਾਂਚ ਪ੍ਰਧਾਨ ਬਣਾਇਆ ਗਿਆ।

ਇਹ ਵੀ ਪੜ੍ਹੋ : ਗੋਲੀਆਂ ਨਾਲ ਭੁੰਨੇ ਗਏ ਟਿੰਕੂ ਦੇ ਮਾਮਲੇ ’ਚ ਖੁੱਲ੍ਹੀਆਂ ਹੋਰ ਪਰਤਾਂ, ਪੁਨੀਤ ਨੂੰ ਦਿੱਤੇ ਗਏ ਸਨ ਹਥਿਆਰ

ਇਸ ਤੋਂ ਇਲਾਵਾ ਪ੍ਰਦੀਪ ਸਿੰਘ ਖੱਖ ਨੂੰ ਜਨਰਲ ਸਕੱਤਰ, ਕਮਲਜੀਤ ਸਿੰਘ ਜੌੜਾ ਨੂੰ ਸੀਨੀਅਰ ਮੀਤ ਪ੍ਰਧਾਨ, ਸਿਮਰਨਜੀਤ ਸਿੰਘ ਰੰਧਾਵਾ ਨੂੰ ਖਜ਼ਾਨਚੀ, ਰਮਨ ਸੈਣੀ ਨੂੰ ਮੀਤ ਪ੍ਰਧਾਨ, ਰਣਜੀਤ ਕੁਮਾਰ ਗਿੱਲ ਨੂੰ ਸਟੇਜ ਸੈਕਟਰੀ, ਬਲਜਿੰਦਰ ਸਿੰਘ ਸੈਣੀ ਨੂੰ ਪ੍ਰੈੱਸ ਸਕੱਤਰ ਬਣਾਇਆ ਗਿਆ। 

ਇਹ ਵੀ ਪੜ੍ਹੋ : ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ, ਔਰਤ ਨੂੰ ਫੋਨ ਕਰ ਸਰੀਰਕ ਸੰਬੰਧ ਬਣਾਉਣ ਦੀ ਦਿੱਤੀ ਧਮਕੀ

ਇਸ ਮੌਕੇ ਪ੍ਰਧਾਨ ਮਨਪ੍ਰੀਤ ਸਿੰਘ ਬੈਂਚਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਜਥੇਬੰਦੀ ਦੀ ਭਲਾਈ ਲਈ ਕੰਮ ਕਰਨਗੇ ਇਸ ਮੌਕੇ  ਗੁਰਮੀਤ ਸਿੰਘ, ਅਸ਼ੋਕ ਕੁਮਾਰ, ਕੁਲਵਿੰਦਰ ਸਿੰਘ,  ਗੜ੍ਹਦੀਵਾਲ, ਸ਼ਰਨਜੀਤ, ਰਮਨ, ਮਹਿੰਦਰ ਸਿੰਘ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : ਬਜਟ ਇਜਲਾਸ: ਸਰਕਾਰੀ ਸਕੂਲਾਂ ਤੇ ਕਾਲਜਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਅਹਿਮ ਸੌਗਾਤ


author

shivani attri

Content Editor

Related News