ਜਲ ਸਪਲਾਈ ਯੂਨੀਅਨ ਵੱਲੋਂ ਮੰਗਾਂ ਲਈ ਕੀਤਾ ਜਾ ਰਿਹਾ ਸੰਘਰਸ਼ ਜਾਰੀ ਰਹੇਗਾ: ਜ਼ਿਲ੍ਹਾ ਪ੍ਰਧਾਨ

06/01/2020 5:56:15 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਜਾਰੀ ਸੰਘਰਸ਼ ਜਾਰੀ ਰਹੇਗਾ। ਇਹ ਵਿਚਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਵੱਧਣ ਨੇ ਯੂਨੀਅਨ ਦੀ ਬੈਠਕ ਵਿਚ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੇਂਡੂ ਜਲ ਘਰਾਂ ’ਚ ਪੰਚਾਇਤੀ ਕਰਨ ਦੇ ਮਾਰੂ ਫੈਸਲੇ ਲਏ ਜਾ ਰਹੇ ਹਨ ਅਤੇ ਸੂਬਾ ਸਰਕਾਰ ਇਸ ਫੈਸਲੇ ਨਾਲ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਵਾਂਝਾ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਜਲ ਘਰਾਂ ਦਾ ਪੰਚਾਇਤੀ ਕਰਨ ਕਰਦੇ ਹੋਏ ਕਈ ਪੇਂਡੂ ਜਲ ਘਰ ਪੰਚਾਇਤਾਂ ਦੇ ਹੈਂਡਓਵਰ ਕੀਤੇ ਸਨ, ਜੋ ਹੁਣ ਤੱਕ ਚਿੱਟਾ ਹਾਥੀ ਸਾਬਤ ਹੋ ਰਹੇ ਹਨ।

ਪੜ੍ਹੋ ਇਹ ਵੀ ਖਬਰ - ਕੋਰੋਨਾ ਨਾਲ ਨਜਿੱਠਣ ਵਾਲੇ "ਪੰਜਾਬ ਮਾਡਲ" ਦੀ ਚਰਚਾ ਅਮਰੀਕਾ ਤੱਕ, ਜਾਣੋਂ ਕਿਉਂ (ਵੀਡੀਓ)

ਪੜ੍ਹੋ ਇਹ ਵੀ ਖਬਰ - ਦੁਆਬੇ ਦਾ ਕੇਂਦਰੀ ਨਗਰ ‘ਜਲੰਧਰ’, ਜਾਣੋ ਕਿਵੇਂ ਪਿਆ ਇਹ ਨਾਂ

ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਜੋ ਸੰਘਰਸ਼ ਚੱਲ ਰਿਹਾ ਹੈ, ਉਹ ਜਾਰੀ ਰਹੇਗਾ। ਜਲ ਸਪਲਾਈ ਵਰਕਰਾਂ ਨੇ ਕੋਰੋਨਾ ਵਾਇਰਸ ਦੌਰਾਨ ਦਿਨ ਰਾਤ ਆਪਣੀਆਂ ਝੂਠੀਆਂ ਕਰਕੇ ਲੋਕਾਂ ਨੂੰ ਨਿਰਵਿਘਨ ਨਾ ਸਾਫ ਪਾਣੀ ਪਹੁੰਚਾਇਆ ਹੈ ਪਰ ਫਿਰ ਵੀ ਸਰਕਾਰ ਵੱਲੋਂ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਜਲ ਸਪਲਾਈ ਸੈਨੀਟੇਸ਼ਨ ਯੂਨੀਅਨ ਦਾ ਵਿਸਥਾਰ ਕਰਦੇ ਹੋਏ ਨਵੇਂ ਮੈਂਬਰਾਂ ਨੂੰ ਯੂਨੀਅਨ ਵਿੱਚ ਸ਼ਾਮਲ ਕੀਤਾ। ਇਸ ਬੈਠਕ ’ਚ ਗੁਰਮੁੱਖ ਸਿੰਘ, ਭੁਪਿੰਦਰ ਕੁਮਾਰ, ਮਨਦੀਪ ਸੈਣੀ, ਤੇਜਿੰਦਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਰੂਪ ਲਾਲ, ਕੇਵਲ ਚੰਦ, ਦਵਿੰਦਰ ਕੁਮਾਰ ਆਦਿ ਨੇ ਭਾਗ ਲਿਆ। 

ਪੜ੍ਹੋ ਇਹ ਵੀ ਖਬਰ - ਖੇਤੀ ਵਿਗਿਆਨੀ ਤੇ ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਅਦਾਕਾਰ PAU ਤੋਂ ਸੇਵਾ ਮੁਕਤ ਹੋਏ

ਪੜ੍ਹੋ ਇਹ ਵੀ ਖਬਰ - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਉਸਾਰੀ ਗਈ ਮਸੀਤ

ਸਿੱਖਿਆ ਵਿਭਾਗ ਦੀ ਡਿਜ਼ੀਟਲ ਸਿੱਖਿਆ ਵਿਦਿਆਰਥੀਆਂ ਲਈ ਖੋਲ੍ਹੇਗੀ ਨਵੇਂ ਰਾਹ


rajwinder kaur

Content Editor

Related News