ਜਲ ਸਪਲਾਈ ਵਰਕਰਾਂ ਦੀਆਂ ਤਨਖ਼ਾਹਾਂ ਰੋਕਣ ''ਤੇ ਸੂਬਾ ਕਮੇਟੀ ਵੱਲੋਂ ਕਾਰਜਕਾਰੀ ਇੰਜਨੀਅਰ ਦੀ ਨਿਖੇਧੀ
Friday, Mar 03, 2023 - 05:12 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰ ਨੰਬਰ 26 ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਬ੍ਰਾਂਚ ਕਮੇਟੀ ਟਾਂਡਾ ਦੇ ਬ੍ਰਾਂਚ ਪ੍ਰਧਾਨ ਕਮਲਜੀਤ ਸਿੰਘ ਜੌੜਾ ਅਤੇ ਬ੍ਰਾਂਚ ਜਰਨਲ ਸਕੱਤਰ ਪਰਦੀਪ ਸਿੰਘ ਖੱਖ ਦੀ ਅਗਵਾਈ ਵਿਚ ਇਕ ਹੰਗਾਮੀ ਮੀਟਿੰਗ ਸ਼ਿਮਲਾ ਪਹਾੜੀ ਪਾਰਕ ਵਿਖੇ ਕੀਤੀ ਗਈ। ਇਸ ਸਮੇਂ ਆਗੂਆਂ ਨੇ ਦੱਸਿਆ ਕਿ ਪਿਛਲੇ 5 ਮਹੀਨਿਆਂ ਤੋਂ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਹੁਸ਼ਿਆਰਪੁਰ ਵੱਲੋਂ ਠੇਕਾ ਵਰਕਰਾਂ ਦੀਆਂ ਤਨਖ਼ਾਹਾਂ ਸਬੰਧੀ ਮੰਗ ਨੂੰ ਹੱਲ ਨਾ ਕਰਨ ਕਰਕੇ ਉਨ੍ਹਾਂ ਨਾਲ ਧਕੇਸ਼ਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਸਰਕਾਰ ਨੂੰ ਘੇਰਣ ਦੀ ਖਿੱਚੀ ਤਿਆਰੀ, ਹਮਲਾਵਰ ਰਣਨੀਤੀ ਕੀਤੀ ਤੈਅ
ਇਨ੍ਹਾਂ ਵਰਕਰਾਂ ਦੇ ਘਰਾਂ ਦੇ ਹਾਲਾਤ ਬਹੁਤ ਹੀ ਖ਼ਰਾਬ ਹੋ ਗਏ ਹਨ। ਉਨ੍ਹਾਂ ਦੇ ਪਰਿਵਾਰ ਦੋ ਵਕਤ ਦੀ ਰੋਟੀ ਨੂੰ ਮਹੁਤਾਜ ਹੋਏ ਪਏ ਹਨ ਪਰ ਇਸ ਅਧਿਕਾਰੀ ਵੱਲੋਂ ਆਪਣੀਆਂ ਮਨਮਰਜ਼ੀਆਂ ਕੀਤੀਆਂ ਜਾ ਰਹੀਆਂ ਹਨ। ਬਿਨਾਂ ਵਜ੍ਹਾ ਠੇਕਾ ਕਾਮਿਆਂ ਦੀਆਂ ਤਨਖ਼ਾਹਾਂ ਦੀਆ ਅਪਰੂਵਲਾਂ ਪਾਸ ਨਹੀਂ ਕੀਤੀਆਂ ਜਾ ਰਹੀਆਂ ਹਨ। ਇਸ ਅਧਿਕਾਰੀ ਨਾਲ ਪਹਿਲਾ ਵੀ ਜ਼ਿਲ੍ਹਾ ਕਮੇਟੀ ਵੱਲੋਂ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਕੋਈ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਹੁਣ ਸੂਬਾ ਕਮੇਟੀ ਵੱਲੋਂ ਇਸ ਅਧਿਕਾਰੀ ਨੂੰ ਮੰਗਾ ਦਾ ਹਲ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਹੈ ਜੇਕਰ ਫਿਰ ਵੀ ਇਸ ਅਧਿਕਾਰੀ ਵੱਲੋਂ ਤਨਖ਼ਾਹਾਂ ਦਾ ਹੱਲ ਨਹੀਂ ਕੀਤਾ ਤਾਂ ਜਥੇਬੰਦੀ ਵੱਲੋਂ 6 ਤਾਰੀਖ਼ ਦਿਨ ਸੋਮਵਾਰ ਤੋਂ ਲਗਾਤਾਰ ਸੰਘਰਸ਼ ਇਸ ਅਧਿਕਾਰੀ ਖ਼ਿਲਾਫ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਇਸ ਅਧਿਕਾਰੀ ਦੀ ਨਿੱਜੀ ਹੋਵੇਗੀ, ਜੇਕਰ ਕਿਸੇ ਵਰਕਰ ਦਾ ਕਿਸੇ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਉਸ ਦੀ ਜ਼ਿੰਮੇਵਾਰੀ ਇਸ ਅਧਿਕਾਰੀ ਦੀ ਹੋਵੇਗੀ। ਇਸ ਸਮੇਂ ਮਹਿੰਦਰ ਸਿੰਘ, ਗੁਰਮੀਤ ਸਿੰਘ, ਦੇਸ ਰਾਜ, ਰਣਜੀਤ ਸਿੰਘ ਮਨਦੀਪ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਹੋਲਾ-ਮਹੱਲਾ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਦੋ ਵੱਡੇ ਤੋਹਫ਼ੇ