ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਦਰਸਾਏ ਮਾਰਗ ''ਤੇ ਸਾਨੂੰ ਚੱਲਣਾ ਚਾਹੀਦਾ ਹੈ - ਲੱਖੀ ਗਿਲਜੀਆ

06/05/2020 3:37:33 PM

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ) - ਬ੍ਰਹਮ ਗਿਆਨੀ ਵਿੱਦਿਆ ਦੇ ਚਾਨਣ ਮੁਨਾਰੇ ਧਾਰਮਿਕ ਸਮਾਜਿਕ ਅਤੇ ਰਾਜਨੀਤਕ ਖੇਤਰ ਵਿਚ ਆਪਣਾ ਮਹਾਨ ਯੋਗਦਾਨ ਪਾਉਣ ਵਾਲੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਖਿਲ ਭਾਰਤੀ ਲੁਬਾਣਾ ਸਮਾਜ (ਰਜਿ)ਦੇ ਸੂਬਾ ਪ੍ਰਧਾਨ ਮੈਂਬਰ ਪੀ.ਏ.ਸੀ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਕਮਿਸ਼ਨਰ ਪੰਜਾਬ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਵਾਲਿਆਂ ਦੀ 70ਵੀਂ ਬਰਸੀ 'ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਕੀਤਾ। ਲੱਖੀ ਗਿਲਜੀਆਂ ਨੇ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਜੀ ਧਾਰਮਿਕ, ਸਮਾਜਿਕ ਅਤੇ ਵਿੱਦਿਆ ਦੇ ਖੇਤਰ ਵਿਚ ਜੋ ਯੋਗਦਾਨ ਪਾਇਆ ਹੈ ਉਸਨੇ ਨਾ  ਸਿਰਫ ਸਮਾਜ ਦੀ ਨੁਹਾਰ ਬਦਲੀ ਸਗੋਂ ਉਨ੍ਹਾਂ ਵੱਲੋਂ ਕੀਤੇ ਗਏ ਮਹਾਨ ਕਾਰਜਾਂ ਕਾਰਨ ਸਮਾਜ ਵਿਚ ਇੱਕ ਨਵੀਂ ਕ੍ਰਾਂਤੀ ਆਈ।

ਉਹਨਾਂ ਹੋਰ ਕਿਹਾ ਕਿ ਵਿੱਦਿਆ ਦੇ ਖੇਤਰ ਵਿਚ ਸੰਤ ਪ੍ਰੇਮ ਸਿੰਘ ਇੱਕ ਸੂਝਵਾਨ ਅਤੇ ਦੂਰ ਦ੍ਰਿਸ਼ਟੀ ਵਾਲੇ ਮਹਾਂਪੁਰਸ਼ ਸਨ। ਜੋ  ਜਾਣਦੇ ਸਨ ਕਿ ਵਿੱਦਿਆ ਤੋਂ ਬਗੈਰ ਚੰਗੀਆਂ ਭਲੀਆਂ ਕੌਮਾਂ ਵੀ ਪਛੜ ਜਾਂਦੀਆਂ ਹਨ। ਇਸ ਲਈ ਉਨ੍ਹਾਂ ਨੇ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਦਿੱਤਾ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਲੱਖੀ ਗਿਲਜੀਆਂ ਨੇ ਹੋਰ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਜੀ ਨੁੰ  ਸੱਚੀ-ਸੁੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਦਰਸਾਏ ਹੋਏ ਮਾਰਗ 'ਤੇ ਚੱਲ ਕੇ ਮਾਨਵਤਾ ਦੇ ਭਲੇ ਅਤੇ ਸਿੱਖਿਆ ਦੇ ਪ੍ਰਸਾਰ ਲਈ ਯਤਨ ਕਰੀਏ। ਉਨ੍ਹਾਂ ਹੋਰ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਸਾਲਾਨਾ ਬਰਸੀ ਪੰਜਾਬ ਤੋਂ ਇਲਾਵਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਵੀ ਸ਼ਰਧਾਪੂਰਵਕ ਮਨਾਈ ਜਾ ਰਹੀ ਹੈ ਅਤੇ ਅਖਿਲ ਭਾਰਤੀ ਲੁਬਾਣਾ ਸਮਾਜ ਵੱਲੋਂ ਉਨ੍ਹਾਂ ਦੇ ਦੱਸੇ ਹੋਏ ਸੇਵਾ ਭਗਤੀ ਅਤੇ ਸਰਬੱਤ ਦੇ ਭਲੇ ਦੇ ਮਿਸ਼ਨ ਨੂੰ ਲੈ ਕੇ ਸਮਾਜਿਕ-ਧਾਰਮਿਕ ਕੰਮ ਵੱਡੀ ਪੱਧਰ ਤੇ ਕੀਤੇ ਜਾ ਰਹੇ ਹਨ। ਜਿਸ ਵਿਚ ਲੁਬਾਣਾ ਭਾਈਚਾਰੇ ਵੱਲੋਂ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ 


Harinder Kaur

Content Editor

Related News