ਵਿਆਹ ਸਮਾਗਮ ’ਚ ਉੱਡੀਆਂ ਨਿਯਮਾਂ ਦੀਆਂ ਧੱਜੀਆਂ, ਕਵਰੇਜ ਕਰਨ ਗਏ ਮੀਡੀਆ ਕਾਮੇ ਦੀ ਕੀਤੀ ਕੁੱਟਮਾਰ

03/22/2021 4:44:48 PM

ਜਲੰਧਰ (ਮਹੇਸ਼)— ਇਕ ਪਿੰਡ ਦੇ ਮੈਰਿਜ ਪੈਲੇਸ ’ਚ ਐਤਵਾਰ ਨੂੰ ਚੱਲ ਰਹੇ ਵਿਆਹ ਸਮਾਗਮ ’ਚ ਸਰਕਾਰੀ ਹਦਾਇਤਾਂ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ ਦੀ ਸੂਚਨਾ ਮਿਲਦੇ ਹੀ ਇਕ ਮੀਡੀਆ ਕਰਮਚਾਰੀ ਨੇ ਉਥੇ ਪਹੁੰਚ ਕੇ ਆਪਣੇ ਕੈਮਰੇ ਨਾਲ ਕਵਰੇਜ ਕਰਨੀ ਸ਼ੁਰੂ ਕਰ ਦਿੱਤੀ ਗਈ, ਜਿਸ ਸਬੰਧੀ ਪੈਲੇਸ ਦੇ ਪ੍ਰਬੰਧਕਾਂ ਨੂੰ ਸੀ. ਸੀ. ਟੀ. ਵੀ. ਕੈਮਰੇ ਰਾਹੀਂ ਪਤਾ ਲੱਗ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਕਰਮਚਾਰੀ ਨੂੰ ਫੜ ਕੇ ਪਹਿਲਾਂ ਉਸ ਨੂੰ ਕਾਫ਼ੀ ‘ਮਾੜਾ-ਚੰਗਾ’ ਬੋਲਿਆ ਅਤੇ ਫਿਰ ਪੈਲੇਸ ਦੇ ਦਫ਼ਤਰ ’ਚ ਉਸ ਦੀ ਕੁੱਟਮਾਰ ਕੀਤੀ ਗਈ। ਉਸ ਤੋਂ ਜ਼ਬਰਸਤੀ ਸਾਰੀਆਂ ਫੋਟੋਆਂ ਡਿਲੀਟ ਕਰਵਾਈਆਂ ਗਈਆਂ। ਇੰਨਾ ਹੀ ਨਹੀਂ ਉਸ ਦਾ ਮੋਟਰਸਾਈਕਲ ਅਤੇ ਮੋਬਾਈਲ ਵੀ ਤੋੜ ਦਿੱਤਾ ਗਿਆ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਇਸ ਤੋਂ ਬਾਅਦ ਮੀਡੀਆ ਕਰਮਚਾਰੀ ਵੱਲੋਂ ਇਸ ਦੀ ਜਾਣਕਾਰੀ ਜਦੋਂ ਆਪਣੇ ਹੋਰ ਸਾਥੀਆਂ ਨੂੰ ਦਿੱਤੀ ਗਈ ਤਾਂ ਉਹ ਵੀ ਉਥੇ ਪੁੱਜ ਗਏ। ਉਨ੍ਹਾਂ ਨੇ ਜਦੋਂ ਪੈਲੇਸ ਦੇ ਪ੍ਰਬੰਧਕਾਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਵੀ ਮਾੜਾ ਵਿਵਹਾਰ ਕੀਤਾ ਗਿਆ। ਪੈਲੇਸ ਪੁੱਜੇ ਮੀਡੀਆ ਕਰਮਚਾਰੀਆਂ ਵਿਚ ਦੀਪਕ ਭੱਲਾ, ਅਮਿਤ ਅਰੋੜਾ, ਕਪਿਲ, ਰੋਹਿਤ, ਸੁਨੀਲ ਵਰਮਾ, ਰਾਜ ਕੁਮਾਰ, ਰਾਹੁਲ ਅਤੇ ਗੁਰਮੀਤ ਸਿੰਘ ਅਨੁਸਾਰ ਉਨ੍ਹਾਂ ਸਾਰਿਆਂ ਨੇ ਬਹੁਤ ਹੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਅਤੇ ਥਾਣਾ ਪਤਾਰਾ ਵਿਖੇ ਜਾ ਕੇ ਲਿਖਤੀ ਤੌਰ ’ਤੇ ਪੂਰੀ ਜਾਣਕਾਰੀ ਪੁਲਸ ਨੂੰ ਦਿੱਤੀ। ਉਨ੍ਹਾਂ ਨੇ ਪੁਲਸ ਤੋਂ ਪੈਲੇਸ ਪ੍ਰਬੰਧਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾ ਇਹ ਵੀ ਕਿਹਾ ਕਿ ਉਹ ਇਨਸਾਫ ਲੈਣ ਲਈ ਜ਼ਿਲ੍ਹਾ ਪੁਲਸ ਮੁਖੀ ਦਿਹਾਤੀ ਡਾ. ਸੰਦੀਪ ਕੁਮਾਰ ਗਰਗ ਨੂੰ ਸੋਮਵਾਰ ਸਵੇਰੇ ਮਿਲ ਕੇ ਪੂਰੇ ਮਾਮਲੇ ਤੋਂ ਜਾਣੂ ਕਰਵਾਉਣਗੇ।

ਇਹ ਵੀ ਪੜ੍ਹੋ : ਫੇਸਬੁੱਕ ਦੀ ਦੋਸਤੀ ਦਾ ਘਿਨਾਉਣਾ ਅੰਜਾਮ, 15 ਸਾਲਾ ਕੁੜੀ ਨੂੰ ਅਗਵਾ ਕਰਕੇ 3 ਮਹੀਨੇ ਕੀਤਾ ਜਬਰ-ਜ਼ਿਨਾਹ

ਮੀਡੀਆ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੈਲੇਸ ਪ੍ਰਬੰਧਕਾਂ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਜਦ ਕਿ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਕੋਈ ਗੁਨਾਹ ਨਹੀਂ ਕੀਤਾ ਸੀ, ਜੇਕਰ ਉਨ੍ਹਾਂ ਦਾ ਕੋਈ ਅੱਗੇ ਵੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਦਾਰੀ ਪੈਲੇਸ ਦੇ ਪ੍ਰਬੰਧਕਾਂ ਦੀ ਹੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੁਲਸ ਮਹਿਕਮੇ ’ਚ 10 ਹਜ਼ਾਰ ਮੁਲਾਜ਼ਮਾਂ ਦੀ ਕਰੇਗੀ ਨਵੀਂ ਭਰਤੀ


shivani attri

Content Editor

Related News