ਵਟਸਐਪ ਗਰੁੱਪ ''ਚ ਪੋਰਨ ਵੀਡੀਓ ਪਾਉਣ ਵਾਲੇ ਅਧਿਕਾਰੀ ਖਿਲਾਫ ਦਰਜ ਕੀਤਾ ਜਾਵੇ ਕੇਸ
Tuesday, Jun 25, 2019 - 01:10 PM (IST)

ਹੁਸ਼ਿਆਰਪੁਰ (ਘੁੰਮਣ)— ਲੇਬਰ ਪਾਰਟੀ ਭਾਰਤ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਅਤੇ ਸਕੱਤਰ ਸੁਰਿੰਦਰ ਸਿੰਘ ਦੀ ਅਗਵਾਈ 'ਚ ਮੈਂਬਰਾਂ ਨੇ ਸਿਹਤ ਵਿਭਾਗ 'ਚ ਤਾਇਨਾਤ ਇਕ ਉੱਚ ਅਧਿਕਾਰੀ ਖਿਲਾਫ ਨਾਅਰੇਬਾਜ਼ੀ ਕਰਦਿਆਂ ਉਸ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ। ਜੈ ਗੋਪਾਲ ਧੀਮਾਨ ਨੇ ਕਿਹਾ ਕਿ ਜ਼ਿਲੇ 'ਚ ਤਾਇਨਾਤ ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਆਪਣੇ ਵ੍ਹਟਸਐਪ ਗਰੁੱਪ 'ਚ ਸਰਕਾਰੀ ਵਿਭਾਗ ਦੇ ਕਰਮਚਾਰੀਆਂ, ਜਿਨ੍ਹਾਂ 'ਚ ਮਹਿਲਾ ਮੁਲਾਜ਼ਮ ਵੀ ਸ਼ਾਮਲ ਹਨ, ਪੋਰਨ ਵੀਡੀਓ ਡਾਊਨਲੋਡ ਕਰ ਦਿੱਤੀ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋ-ਹੱਲਾ ਮਚਣ 'ਤੇ ਉਕਤ ਅਧਿਕਾਰੀ ਨੇ ਇਸ ਨੂੰ ਡਿਲੀਟ ਕਰ ਦਿੱਤਾ ਸੀ।
ਆਗੂਆਂ ਨੇ ਮੰਗ ਕੀਤੀ ਕਿ ਉਕਤ ਅਧਿਕਾਰੀ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਹੁਸ਼ਿਆਰਪੁਰ ਤੋਂ ਫੌਰੀ ਤੌਰ 'ਤੇ ਤਬਾਦਲਾ ਕੀਤਾ ਜਾਵੇ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਅਧਿਕਾਰੀ ਖਿਲਾਫ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਨਾ ਕੀਤੀ ਗਈ ਤਾਂ ਸਿਵਲ ਸਰਜਨ ਦਫਤਰ ਵਿਖੇ ਉਸ ਖਿਲਾਫ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਹਰਜੀਤ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਸੰਜੀਵ ਕੁਮਾਰ, ਸੁਰਜੀਤ ਸਿੰਘ, ਚਮਨ ਲਾਲ, ਹਰਜੀਤ ਸਿੰਘ, ਰਣਜੀਤ ਸਿੰਘ ਆਦਿ ਵੀ ਮੌਜੂਦ ਸਨ।