11 ਖੇਤਾਂ ’ਚ ਖੜ੍ਹੀ ਕਣਕ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

Friday, Apr 16, 2021 - 10:46 AM (IST)

11 ਖੇਤਾਂ ’ਚ ਖੜ੍ਹੀ ਕਣਕ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ-ਕਠਾਰ ਰੋਡ ’ਤੇ ਖੇਤਾਂ ’ਚ ਖੜ੍ਹੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਮਨਜਿੰਦਰ ਪਾਲ ਸਿੰਘ ਉਰਫ ਮੰਨਾ ਪੁੱਤਰ ਜਤਿੰਦਰ ਸਿੰਘ ਵਾਸੀ ਖੁਰਦਪੁਰ ਨੇ ਦੱਸਿਆ ਕਿ ਉਸ ਨੇ ਮਲਕੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਕਠਾਰ ਕੋਲੋਂ ਖੇਤ ਵਾਹੁਣ ਲਈ ਠੇਕੇ ’ਤੇ ਲਏ ਸਨ| ਬੀਤੇ ਦਿਨ ਦੁਪਹਿਰ 12 ਵਜੇ ਦੇ ਕਰੀਬ ਮੈਨੂੰ ਸੂਚਨਾ ਮਿਲੀ ਕਿ ਤੁਹਾਡੇ ਖੇਤਾਂ ਵਿਚ ਅੱਗ ਲੱਗੀ ਹੋਈ ਹੈ। ਮੈਂ ਤੁਰੰਤ ਮੌਕੇ ’ਤੇ ਪਹੁੰਚਿਆ ਅਤੇ ਹੋਰ ਲੋਕਾਂ ਨੂੰ ਨਾਲ ਲੈ ਕੇ ਅੱਗ ਬੁਝਾਉਣ ਦੀ ਕੌਸ਼ਿਸ਼ ਕੀਤੀ ਪਰ ਅੱਗ ਹੋਰ ਵੱਧਦੀ ਗਈ ਅਤੇ ਵੇਖਦੇ ਹੀ ਵੇਖਦੇ ਅੱਗ ਨੇ ਵਿਰਾਟ ਰੂਪ ਧਾਰਨ ਕਰ ਲਿਆ ਅਤੇ 11 ਖੇਤਾਂ ਦੇ ਕਰੀਬ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਨੂੰ ਆਪਣੀ ਲਪੇਟ ਵਿਚ ਲੈ ਲਿਆ। 

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਉਨ੍ਹਾਂ ਕਿਹਾ ਕਿ ਖੇਤ ਏਅਰ-ਫੋਰਸ ਦੀ ਕੰਧ ਦੇ ਲਗਭਗ ਨਾਲ ਲੱਗਦੇ ਹਨ। ਫਾਇਅਰ ਬ੍ਰਿਗੇਡ ਸੈਕਸ਼ਨ ਨੂੰ ਵਾਰ-ਵਾਰ ਫੋਨ ਕਰਨ ’ਤੇ ਵੀ ਉਨ੍ਹਾਂ ਨੇ ਆਪਣੀ ਫਾਇਅਰ ਗੱਡੀ ਨਹੀਂ ਭੇਜੀ ਅਤੇ ਤਕਰੀਬਨ 1 ਘੰਟੇ ਤੋਂ ਬਾਅਦ ਜਲੰਧਰ ਅਤੇ ਹੁਸ਼ਿਆਰਪੁਰ ਤੋਂ ਫਾਇਅਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਅੱਗ ’ਤੇ ਕਾਬੂ ਪਾਉਣ ਲੱਗੀਆਂ ਪਰ ਇਸ ਤੋਂ ਪਹਿਲਾਂ ਪਿੰਡਾਂ ਵਾਲਿਆਂ ਨੇ ਆਪਣੇ ਟਰੈਕਟਰਾਂ ਨਾਲ ਖੇਤ ਦੇ ਆਲੇ-ਦੁਆਲੇ ਵਾਹੁਣ ਕਰ ਕੇ ਅੱਗ ਨੂੰ ਹੋਰ ਖੇਤਾਂ ਵਿਚ ਖੜ੍ਹੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਤੋਂ ਬਚਾ ਲਿਆ।

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼

ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮੁੱਖੀ ਹਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਅੱਗ ਬੁਝਾਉਣ ਵਿਚ ਆਪਣਾ ਸਹਿਯੋਗ ਪਾਇਆ| ਪੀੜਤ ਮਨਿੰਦਰ ਪਾਲ ਸਿੰਘ ਨੇ ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਅੱਗ ਬਿਜਲੀ ਦੇ ਸ਼ਾਰਟ-ਸਰਕਟ ਹੋਣ ਕਾਰਨ ਲੱਗੀ ਹੈ ਅਤੇ ਇਸ ਅੱਗ ਦੇ ਲੱਗਣ ਕਾਰਨ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ|

ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ


author

shivani attri

Content Editor

Related News