ਟਾਂਡਾ ''ਚ ਫਿਰ ਤੋਂ ਹੋਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਦਾ ਹੋਇਆ ਨੁਕਸਾਨ
Saturday, Apr 04, 2026 - 02:46 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਕੀਤੀ ਗਈ ਭਵਿੱਖ ਬਾਣੀ ਅਨੁਸਾਰ ਅੱਜ ਟਾਂਡਾ ਇਲਾਕੇ 'ਚ ਹੋਈ ਬਾਰਿਸ਼ ਕਾਰਨ ਹਾੜੀ ਦੀ ਮੁੱਖ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ। ਅੱਜ ਸਵੇਰੇ ਕਰੀਬ 11 ਵਜੇ ਰੁਕ-ਰੁਕ ਕੇ ਹੋਈ ਤੇਜ਼ ਬਾਰਿਸ਼ ਕਾਰਨ ਕਿਸਾਨਾਂ ਵੱਲੋਂ ਧੀਆਂ-ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਸੋਨੇ ਰੰਗੀ ਫ਼ਸਲ ਦਾ ਨੁਕਸਾਨ ਹੋਇਆ। ਹਾਲਾਂਕਿ ਪੰਜਾਬ 'ਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਦਾ ਅਧਿਕਾਰਿਕ ਸੀਜਨ ਸ਼ੁਰੂ ਹੋ ਚੁੱਕਾ ਹੈ ਪਰ ਪਿਛਲੇ ਦਿਨੀਂ ਅਤੇ ਅੱਜ ਹੋਈ ਤੇਜ਼ ਬਾਰਿਸ਼ ਕਾਰਨ ਅੱਜੇ ਤੱਕ ਟਾਂਡਾ ਇਲਾਕੇ ਅੰਦਰ ਕਣਕ ਦੀ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਜੇਕਰ ਮੌਸਮ ਇਸੇ ਤਰ੍ਹਾਂ ਹੀ ਮਿਜ਼ਾਜ ਬਦਲਦਾ ਰਿਹਾ ਤਾਂ ਆਉਣ ਵਾਲੇ ਸਮੇਂ 'ਚ ਕਿਸਾਨਾਂ ਦਾ ਹੋਰ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ: DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼ ਰਹੇਗਾ ਜਾਰੀ: ਅਸ਼ਵਨੀ ਸ਼ਰਮਾ
ਇਥੇ ਇਹ ਵੀ ਦੱਸਣਯੋਗ ਹੈ ਕਿ ਬੇਮੌਸਮੀ ਬਾਰਿਸ਼ ਕਾਰਨ ਜਿੱਥੇ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਤੇਜ਼ ਹਨ੍ਹੇਰੀ ਕਾਰਨ ਪਾਵਰ ਕਾਰਪੋਰੇਸ਼ਨ ਦਾ ਵੀ ਨੁਕਸਾਨ ਹੋਇਆ ਹੈ, ਜਿਸ ਕਾਰਨ ਟਾਂਡਾ ਇਲਾਕੇ 'ਚ ਬਿਜਲੀ ਸਪਲਾਈ ਵੀ ਲਗਾਤਾਰ ਪ੍ਰਭਾਵਿਤ ਰਹੀ। ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਵਿੱਚ ਹੋ ਰਹੀ ਬਾਰਿਸ਼ ਕਣਕ ਦਾ ਨੁਕਸਾਨ ਕਰੇਗੀ ਅਤੇ ਵਾਢੀ ਵੀ ਦੇਰ ਨਾਲ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ: ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
