ਲਗਾਤਾਰ ਹੋ ਰਹੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ
Monday, Mar 16, 2026 - 06:45 PM (IST)
ਟਾਂਡਾ ਉੜਮੁੜ (ਮੋਮੀ)- ਟਾਂਡਾ ਵਿਚ ਹੋਈ ਭਾਰੀ ਬਾਰਿਸ਼ ਅਤੇ ਕੁਝ ਥਾਵਾਂ 'ਤੇ ਹੋਈ ਗੜ੍ਹੇਮਾਰੀ ਦੇ ਕਾਰਨ ਕਣਕ ਦੀ ਤਿਆਰ ਹੋ ਰਹੀ ਫ਼ਸਲ ਦਾ ਨੁਕਸਾਨ ਹੋਇਆ ਹੈ। ਪਹਾੜੀ ਇਲਾਕਿਆਂ 'ਚ ਹੋਈ ਜ਼ਬਰਦਸਤ ਗੜ੍ਹੇਮਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਠੰਡ ਨੇ ਇਕ ਵਾਰ ਫਿਰ ਤੋਂ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਵੱਲੋਂ ਸਾਂਭ ਸੰਭਾਲ ਕੇ ਰੱਖੇ ਗਏ ਸਰਦੀਆਂ ਦੇ ਕੱਪੜੇ ਫਿਰ ਤੋਂ ਵਰਤੋਂ ਵਿੱਚ ਲਿਆਂਦੇ ਜਾ ਰਹੇ ਹਨ।

ਬਾਰਿਸ਼ ਅਤੇ ਤੇਜ਼ ਹਵਾ ਇਕ ਵਾਰ ਫਿਰ ਤੋਂ ਹੱਡ ਚੀਰਵੀਂ ਠੰਡ ਦਾ ਅਹਿਸਾਸ ਕਰਵਾ ਰਹੀ ਹੈ, ਜੋਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਬਾਰਿਸ਼ ਨਾ ਹੋਣ ਕਾਰਨ ਲੋਕਾਂ ਵੱਲੋਂ ਵਾਰਿਸ ਦੀ ਜ਼ਰੂਰਤ ਮਹਿਸੂਸ ਕੀਤੀ ਜਾ ਰਹੀ ਸੀ ਪਰ ਲਗਾਤਾਰ ਬਾਰਿਸ਼ ਹੋਣ ਕਾਰਨ ਫ਼ਸਲਾਂ ਦਾ ਨੁਕਸਾਨ ਵੀ ਹੋ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

ਇਸ ਸਬੰਧੀ ਸੇਵਾ ਮੁਕਤ ਖੇਤੀਬਾੜੀ ਜ਼ਿਲ੍ਹਾ ਅਫ਼ਸਰ ਡਾ. ਸਤਨਾਮ ਸਿੰਘ ਮਿਆਣੀ ਦਾ ਕਹਿਣਾ ਹੈ ਕਿ ਜੇਕਰ ਜੇਕਰ ਹੋਰ ਜ਼ਿਆਦਾ ਬਾਰਿਸ਼ ਜਾਂ ਗੜ੍ਹੇਮਾਰੀ ਹੁੰਦੀ ਹੈ ਤਾਂ ਉਹ ਹਾੜੀ ਦੀ ਪ੍ਰਮੁੱਖ ਕਣਕ ਦੀ ਫ਼ਸਲ ਦਾ ਹੋਰ ਨੁਕਸਾਨ ਕਰੇਗੀ ਅਤੇ ਕਣਕ ਦੇ ਝਾੜਦੇ ਵੀ ਅਸਰ ਪਵੇਗਾ। ਉਧਰ ਦੂਜੇ ਪਾਸੇ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਫਿਰ ਤੋਂ ਅਚਾਨਕ ਹੀ ਹੋਈ ਠੰਡ ਸਾਡੀ ਸਿਹਤ ਲਈ ਨੁਕਸਾਨਦੇਹ ਹੋ ਸਕਦੀ ਹੈ, ਇਸ ਲਈ ਸਾਨੂੰ ਬਿਨਾਂ ਲਾਪਰਵਾਹੀ ਕੀਤਿਆਂ ਗਰਮ ਕੱਪੜਿਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਇਸੇ ਦੌਰਾਨ ਹੀ ਸਾਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ। ਉਧਰ ਦੂਜੇ ਪਾਸੇ ਅੱਡਾ ਸਰਾਂ ਦੇ ਕੁਝ ਨੇੜਲੇ ਪਿੰਡਾਂ 'ਚ ਹਲਕੀ ਗੜ੍ਹੇਮਾਰੀ ਹੋਣ ਦੀ ਵੀ ਸੂਚਨਾ ਹੈ ਅਤੇ ਇਹ ਮੌਸਮ 20 ਮਾਰਚ ਤੱਕ ਇਸੇ ਤਰ੍ਹਾਂ ਹੀ ਰਹਿਣ ਦੀ ਸੰਭਾਵਨਾ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
