ਜ਼ਿਲ੍ਹਾ ਰੂਪਨਗਰ ਵਿੱਚ ਕਣਕ ਦੀ ਖ਼ਰੀਦ ਹੋਈ ਸ਼ੁਰੂ, ਕਿਸਾਨਾਂ ਦੇ ਚਿਹਰੇ ਖਿੜੇ

Sunday, Apr 11, 2021 - 12:48 PM (IST)

ਜ਼ਿਲ੍ਹਾ ਰੂਪਨਗਰ ਵਿੱਚ ਕਣਕ ਦੀ ਖ਼ਰੀਦ ਹੋਈ ਸ਼ੁਰੂ, ਕਿਸਾਨਾਂ ਦੇ ਚਿਹਰੇ ਖਿੜੇ

ਰੂਪਨਗਰ (ਸੱਜਣ ਸੈਣੀ)- ਸਿੱਧੀ ਅਦਾਇਗੀ ਅਤੇ ਆੜ੍ਹਤੀਆਂ ਦੇ ਬਕਾਏ ਦੀ 150 ਕਰੋੜ ਰਾਸ਼ੀ ਨੂੰ ਲੈ ਕੇ ਸਰਕਾਰ ਅਤੇ ਆੜ੍ਹਤੀਆਂ ਵਿਚਕਾਰ ਚੱਲ ਰਹੇ ਰੇੜਕੇ ਦੇ ਖ਼ਤਮ ਹੋਣ ਤੋਂ ਬਾਅਦ ਪੰਜਾਬ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਖ਼ਰੀਦ ਸ਼ੁਰੂ ਹੋਣ ਦੇ ਬਾਅਦ ਭਾਵੇਂ ਕਿਸਾਨਾਂ ਕੁਝ ਖ਼ੁਸ਼ ਵਿਖਾਈ ਦੇ ਰਹੇ ਹਨ ਪਰ ਕਿਤੇ ਨਾ ਕਿਤੇ ਸਿੱਧੀ ਅਦਾਇਗੀ ਦੇ ਫ਼ੈਸਲੇ ਨੂੰ ਲੈ ਕੇ ਕਿਸਾਨ ਅਤੇ ਆੜ੍ਹਤੀਆਂ ਦੇ ਵਿੱਚ ਮਾਯੂਸੀ ਛਾਈ ਹੋਈ ਹੈ । ਜਿਸ ਦਾ ਹਾਲੇ ਵੀ ਕਿਸਾਨ ਅਤੇ ਆੜ੍ਹਤੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਜਤਾਇਆ ਜਾ ਰਿਹਾ ਹੈ ।

ਇਹ ਵੀ ਪੜ੍ਹੋ : ਜਲੰਧਰ: ਵਿਆਹ ਦੀ ਵਰ੍ਹੇਗੰਢ ਤੋਂ ਅਗਲੇ ਹੀ ਦਿਨ ਘਰ ’ਚ ਵਿਛੇ ਸੱਥਰ, ਵਿਆਹੁਤਾ ਨੇ ਹੱਥੀਂ ਤਬਾਹ ਕਰ ਲਈਆਂ ਖ਼ੁਸ਼ੀਆਂ

PunjabKesari

ਪੰਜਾਬ ਸਰਕਾਰ ਅਤੇ ਆੜ੍ਹਤੀਆਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੀਆਂ ਮੰਡੀਆਂ ਵਿੱਚ ਖ਼ਰੀਦ ਸ਼ੁਰੂ ਹੋ ਚੁੱਕੀ ਹੈ, ਇਸ ਨੂੰ ਲੈ ਕੇ ਜ਼ਿਲ੍ਹਾ ਰੂਪਨਗਰ ਵਿੱਚ 23 ਪੱਕੀਆਂ ਅਤੇ 23 ਆਰਜ਼ੀ ਮੰਡੀਆਂ ਵਿੱਚ ਸ਼ਨੀਵਾਰ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਹੁਣ 45 ਸਾਲ ਤੋਂ ਘੱਟ ਉਮਰ ਵਾਲੇ ਇਨ੍ਹਾਂ ਲੋਕਾਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

PunjabKesari

ਪੰਜਾਬ ਮੰਡੀ ਬੋਰਡ ਵੱਲੋਂ ਮੰਡੀ ਦੇ ਗੇਟਾਂ ਉਤੇ ਵਿਸ਼ੇਸ਼ ਤੌਰ ਉਤੇ ਮੁਲਾਜ਼ਮ ਬਿਠਾਏ ਗਏ ਹਨ, ਜੋ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰਨ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਵਾ ਰਹੇ ਹਨ । ਜ਼ਿਲ੍ਹਾ ਰੂਪਨਗਰ ਵਿਚ ਕਣਕ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਮੰਡੀ ਬੋਰਡ ਵੱਲੋਂ ਕੀ ਕੁਝ ਤਿਆਰੀਆਂ ਕੀਤੀਆਂ ਗਈਆਂ, ਇਸ ਨੂੰ ਲੈ ਕੇ ਜ਼ਿਲ੍ਹਾ ਮੰਡੀ ਅਫ਼ਸਰ ਭਜਨ ਕੌਰ ਨੇ ਜਾਣਕਾਰੀ ਦਿੱਤੀ  । 

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News