ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ : ਐੱਸ. ਡੀ. ਐੱਮ.
Tuesday, Apr 15, 2025 - 03:04 PM (IST)

ਭੁਲੱਥ (ਰਜਿੰਦਰ)-ਸਬ ਡਵੀਜ਼ਨ ਭੁਲੱਥ ਦੇ ਐੱਸ. ਡੀ. ਐੱਮ. ਡੈਵੀ ਗੋਇਲ, ਆਈ. ਏ. ਐੱਸ. ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ ਅਤੇ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਨੂੰ ਹਾਰਵੈਸਟਰ ਸੁਪਰ ਐੱਸ. ਐੱਮ. ਐੱਸ. ਲਗਾਏ ਬਗੈਰ ਨਾ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀ ਵਿਚ ਸੁੱਕੀ ਫਸਲ ਲਿਆਉਣ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਚ ਕੋਈ ਮੁਸ਼ਕਿਲ ਨਾ ਆਵੇ। ਕਿਉਂਕਿ ਇਸ ਨਾਲ ਮੰਡੀ ਵਿਚ ਗਲੱਟ ਦੀ ਸਮੱਸਿਆ ਤੋਂ ਵੀ ਬਚਿਆ ਜਾ ਸਕੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 18 ਤਰੀਖ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ
ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਣਕ ਦੀ ਕਟਾਈ ਤੋਂ ਬਾਅਦ ਖੇਤ ਵਿਚ ਬਚ ਗਈ ਫਸਲ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਐੱਸ. ਡੀ. ਐੱਮ. ਡੈਵੀ ਗੋਇਲ ਨੇ ਹੋਰ ਕਿਹਾ ਕਿ ਮਾਰਕੀਟ ਕਮੇਟੀ ਭੁਲੱਥ ਅਧੀਨ ਪੈਂਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8