ਕੇਜਰੀਵਾਲ ਨੂੰ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਉਣ ਦਾ ਅਧਿਕਾਰ ਕਿਸ ਨੇ ਤੇ ਕਿਵੇਂ ਦਿੱਤਾ : ਜੀਵਨ ਗੁਪਤਾ

04/12/2022 9:07:42 PM

ਜਲੰਧਰ (ਸ਼ਰਮਾ,ਰਾਹੁਲ)–ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦਿੱਲੀ ਵਿਚ ਬੁਲਾਈ ਗਈ ਮੀਟਿੰਗ ਦਾ ਸਖ਼ਤ ਨੋਟਿਸ ਲੈਂਦਿਆਂ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪਹਿਲਾਂ ਤੋਂ ਹੀ ਕਹਿ ਰਹੀ ਸੀ ਕਿ ਜੇਕਰ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ਦਾ ਸ਼ਾਸਨ ਦਿੱਲੀ ਤੋਂ ਚਲਾਇਆ ਜਾਵੇਗਾ ਅਤੇ ਹੁਣ ਇਹ ਸਭ ਸਹੀ ਸਾਬਿਤ ਹੋਣ ਲੱਗਾ ਹੈ।ਗੁਪਤਾ ਨੇ ਕਿਹਾ ਕਿ ਇਸ ਤੋਂ ਵੀ ਸ਼ਰਮਨਾਕ ਗੱਲ ਇਹ ਹੈ ਕਿ ਕੇਜਰੀਵਾਲ ਵੱਲੋਂ ਬੁਲਾਈ ਪੰਜਾਬ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਵਿਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁਲਾਇਆ ਹੀ ਨਹੀਂ ਗਿਆ। ਉਨ੍ਹਾਂ ਕਿਹਾ ਕਿ ਉਂਝ ਤਾਂ ‘ਆਪ’ ਵੱਲੋਂ ਰਾਜ ਸਭਾ ਲਈ ਚੁਣੇ ਗਏ ਮੈਂਬਰਾਂ ਤੋਂ ਹੀ ਇਹ ਗੱਲ ਸਪੱਸ਼ਟ ਹੋ ਗਈ ਸੀ ਕਿ ਪੰਜਾਬ ਦਾ ਸ਼ਾਸਨ ਇਥੋਂ ਨਹੀਂ, ਸਗੋਂ ਦਿੱਲੀ ਤੋਂ ਹੀ ਚੱਲੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ IPS ਤੇ IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਭਾਜਪਾ ਆਗੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਤੇ ਭਗਵੰਤ ਮਾਨ ਦੋਵੇਂ ਪ੍ਰਚਾਰ ਕਰਦੇ ਸਨ ਕਿ ਪੰਜਾਬ ਵਿਚ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ ਪਰ ਜੇਕਰ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਂਦੀ ਹੈ ਤਾਂ ਸੂਬੇ ਦੀ ਸਰਕਾਰ ਇਥੋਂ ਹੀ ਚਲਾਈ ਜਾਵੇਗੀ ਪਰ ਅਸਲੀਅਤ ਵਾਅਦਿਆਂ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਅਤੇ ਉਨ੍ਹਾਂ ਨੂੰ ਸਵਾਲ-ਜਵਾਬ ਕਰਨ ਦਾ ਅਧਿਕਾਰ ਅਰਵਿੰਦ ਕੇਜਰੀਵਾਲ ਨੂੰ ਕਿਸ ਨੇ ਅਤੇ ਕਿਵੇਂ ਦਿੱਤਾ। ਕੇਜਰੀਵਾਲ ਨੇ ਇਕ ਮਹੀਨੇ ਵਿਚ ਹੀ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਉਨ੍ਹਾਂ ਦੀ ਕਠਪੁਤਲੀ ਹੀ ਹਨ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੇ ਹੀ ਚੋਣਾਂ ਵਿਚ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਅਤੇ 18 ਸਾਲ ਜਾਂ ਇਸ ਤੋਂ ਉਪਰ ਸਾਰੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਇਕ ਅਪ੍ਰੈਲ 2022 ਤੋਂ ਦੇਣ ਦੇ ਨਾਲ-ਨਾਲ ਹੋਰ ਕਈ ਲੁਭਾਊ ਵਾਅਦੇ ਕੀਤੇ ਸਨ ਪਰ ਅਸਲੀਅਤ ਇਸਦੇ ਪੂਰੀ ਤਰ੍ਹਾਂ ਉਲਟ ਹੈ। ਪੰਜਾਬ ਦੇ ਲੋਕ ਅੱਜ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਹੁਣ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਨੇ ਹੋਰ ਚੋਣਾਂ ਵਾਲੇ ਸੂਬਿਆਂ ਵਿਚ ਜਾ ਕੇ ਪੰਜਾਬ ਦੀ ਉਦਾਹਰਣ ਦਿੰਦਿਆਂ ਝੂਠਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਪਰ ਇਨ੍ਹਾਂ ਦੋਵਾਂ ਨੂੰ ਉਥੇ ਮੂੰਹ ਦੀ ਖਾਣੀ ਪਵੇਗੀ।

ਇਹ ਵੀ ਪੜ੍ਹੋ : Bahrain ਵਿਚ ਰੀਗਰ ਤੇ ਸਕੈਫੋਲਡਰ ਅਤੇ Kuwait ਵਿਚ ਇਨ੍ਹਾਂ ਕਾਰੀਗਰਾਂ ਲਈ ਨਿਕਲੀਆਂ ਨੌਕਰੀਆਂ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Karan Kumar

Content Editor

Related News