ਨਸ਼ਾ ਕਰਨ ਤੋਂ ਰੋਕਣ ’ਤੇ ਪਤਨੀ ਦਾ ਚਾੜ੍ਹਿਆ ਕੁਟਾਪਾ, ਕੀਤਾ ਲਹੂ-ਲੁਹਾਣ

Thursday, Sep 08, 2022 - 11:51 AM (IST)

ਨਸ਼ਾ ਕਰਨ ਤੋਂ ਰੋਕਣ ’ਤੇ ਪਤਨੀ ਦਾ ਚਾੜ੍ਹਿਆ ਕੁਟਾਪਾ, ਕੀਤਾ ਲਹੂ-ਲੁਹਾਣ

ਮਾਹਿਲਪੁਰ (ਅਗਨੀਹੋਤਰੀ)- 4 ਸਤੰਬਰ ਦੀ ਸ਼ਾਮ ਨੂੰ ਛੇ ਵਜੇ ਦੇ ਕਰੀਬ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਜੰਡਿਆਲਾ ਵਿਖੇ ਇਕ ਵਿਆਹੁਤਾ ਦਾ ਉਸ ਦੇ ਪਤੀ ਨੇ ਮਹਿਜ ਇਸ ਗੱਲ ’ਤੇ ਕੁਟਾਪਾ ਚਾੜ੍ਹ ਕੇ ਉਸ ਦੇ ਸਿਰ ਵਿਚ ਦਾਤਰ ਮਾਰ ਕੇ ਲਹੂ ਲੁਹਾਣ ਕਰ ਦਿੱਤਾ ਕਿਉਂਕਿ ਔਰਤ ਨੇ ਆਪਣੇ ਪਤੀ ਦੀ ਜੇਬ੍ਹ ਵਿਚੋਂ ਕੁਝ ਨਸ਼ੇ ਵਾਲੀਆਂ ਗੋਲ਼ੀਆਂ ਅਤੇ ਨਸ਼ੇ ਦਾ ਕੁਝ ਹੋਰ ਸਮਾਨ ਵੇਖ ਲਿਆ। ਗੰਭੀਰ ਜ਼ਖ਼ਮੀ ਔਰਤ ਨੂੰ ਉਸ ਦੇ ਮਾਪੇ ਪਰਿਵਾਰ ਨੇ ਲਿਆ ਕੇ ਸਿਵਲ ਹਸਪਤਾਲ ਮਾਹਿਲਪੁਰ ਦਾਖ਼ਲ ਕਰਵਾਇਆ। ਜਿੱਥੇ ਉਹ ਪੁਲਸ ਕੋਲੋਂ ਇਨਸਾਫ਼ ਲੈਣ ਲਈ ਅਜੇ ਵੀ ਬਿਆਨ ਦੇਣ ਦੀ ਉਡੀਕ ਕਰ ਰਹੀ ਹੈ।

ਇਹ ਵੀ ਪੜ੍ਹੋ: ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਦਾ ਆਗਾਜ਼, ਦੋਆਬਾ ਚੌਂਕ ਸਣੇ ਇਹ 11 ਰਸਤੇ ਕੀਤੇ ਗਏ ਡਾਇਵਰਟ

ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਹਰਪ੍ਰੀਤ ਕੌਰ ਪੁੱਤਰੀ ਜੁਗਿੰਦਰ ਸਿੰਘ ਵਾਸੀ ਵਾਰਡ ਨੰਬਰ 10 ਨੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਮਰਦੀਪ ਕੌਰ, ਮਾਂ ਪਰਮਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਦੱਸਿਆ ਕਿ 4 ਅਗਸਤ ਦੀ ਸ਼ਾਮ ਛੇ ਵਜੇ ਦੇ ਕਰੀਬ ਉਹ ਘਰ ਵਿਚ ਰਾਤ ਦੀ ਰੋਟੀ ਲਈ ਸਬਜ਼ੀ ਬਣਾਉਣ ਦਾ ਕੰਮ ਕਰ ਰਹੀ ਸੀ। ਉਸ ਦਾ ਪਤੀ ਹਰਜਿੰਦਰ ਸਿੰਘ ਘਰ ਤੋਂ ਬਾਹਰ ਜਾਣ ਲਈ ਨਿੱਕਲਣ ਲੱਗਾ ਤਾਂ ਉਸ ਨੂੰ ਅਚਾਨਕ ਸ਼ੱਕ ਪਿਆ ਕਿ ਉਸ ਦੀ ਜੇਬ ਵਿਚ ਕੁਝ ਹੈ।

ਉਸ ਨੇ ਉੱਠ ਕੇ ਉਸ ਦੀ ਜੇਬ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਕੁਝ ਨਸ਼ੇ ਵਾਲੀਆਂ ਗੋਲ਼ੀਆਂ ਅਤੇ ਕੁੱਝ ਹੋਰ ਨਸ਼ੇ ਵਾਲਾ ਪਦਾਰਥ ਨਿੱਕਲਿਆ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਦੇ ਪਤੀ ਨੇ ਡੰਡੇ ਨਾਲ ਉਸ ਦਾ ਕੁਟਾਪਾ ਕਰ ਦਿੱਤਾ। ਜਦੋਂ ਉਸ ਨੇ ਆਪਣੇ ਪੇਕੇ ਪਰਿਵਾਰ ਨੂੰ ਦੱਸਣ ਲਈ ਫੋਨ ਕੀਤਾ ਤਾਂ ਉਸ ਨੇ ਦਾਤਰ ਲੈ ਕੇ ਉਸ ਦੇ ਸਿਰ ਵਿਚ ਮਾਰ ਦਿੱਤਾ, ਜਿਸ ਕਾਰਨ ਉਹ ਲਹੂ ਲੁਹਾਣ ਹੋ ਗਈ। ਉਸ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਜ਼ਖਮੀ ਹਾਲਤ ਵਿਚ ਲੈ ਆਏ ਅਤੇ ਸਿਵਲ ਹਸਪਤਾਲ ਮਾਹਿਲਪੁਰ ਦਾਖਲ ਕਰਵਾਇਆ। ਇਸ ਸਬੰਧੀ ਪੜਤਾਲ ਕਰ ਰਹੇ ਥਾਣੇਦਾਰ ਨੇ ਦੱਸਿਆ ਕਿ ਪਤੀ ਵਿਰੁੱਧ ਕਾਨੂੰਨ ਦੀ ਧਾਰਾ 323 ਅਧੀਨ ਮਾਮਲਾ ਦਰਜ ਕਰ ਦਿੱਤਾ ਹੈ। ਬਾਕੀ ਸੱਟਾਂ ਦੀਆਂ ਰਿਪੋਰਟਾਂ ਅਤੇ ਐਕਸਰੇ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  ‘ਬਾਬਾ ਸੋਢਲ’ ਦੇ ਮੇਲੇ ’ਚ ਝੂਲੇ ਲਗਾਉਣ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਜਾਰੀ ਕੀਤੇ ਇਹ ਹੁਕਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News