ਵਿਦੇਸ਼ ਜਾਣ ਲਈ ਪੈਸਿਆਂ ਦੀ ਮੰਗ ਪੂਰੀ ਨਾ ਹੋਣ ''ਤੇ ਪਤਨੀ ਦੀ ਕੀਤੀ ਕੁੱਟਮਾਰ
Friday, Jul 03, 2026 - 05:39 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਵਿਦੇਸ਼ ਜਾਣ ਲਈ ਪੈਸੇ ਦੀ ਮੰਗ ਕਰਨ, ਨਸ਼ੇ ਦਾ ਸੇਵਨ ਕਰਕੇ ਝਗੜਾ ਕਰਨ, ਇਸਤਰੀ ਧਨ ਆਪਣੇ ਕੋਲ ਰੱਖਣ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਪਤੀ ਖ਼ਿਲਾਫ਼ ਦਾਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਅਮਨਦੀਪ ਕੌਰ ਹਾਲ ਵਾਸੀ ਸਹਾਬਪੁਰ ਤਹਿਸੀਲ ਨਵਾਂਸ਼ਹਿਰ ਨੇ ਦੱਸਿਆ ਕਿ ਉਸ ਦਾ ਵਿਆਹ 3 ਜਨਵਰੀ 2015 ਨੂੰ ਸੁਖਵਿੰਦਰ ਪੁੱਤਰ ਇੰਦਰ ਰਾਮ ਵਾਸੀ ਮਹਿਤਪੁਰ ਉਲਦਾਨੀ ਤਹਿਸੀਲ ਬਲਾਚੌਰ ਨਾਲ ਧਾਰਮਿਕ ਰੀਤੀ-ਰਿਵਾਜ਼ਾਂ ਮੁਤਾਬਕ ਹੋਇਆ ਸੀ।
ਉਸ ਨੇ ਦੱਸਿਆ ਕਿ ਉਸ ਦੇ ਮਾਪੇ ਪਰਿਵਾਰ ਨੇ ਵਿਆਹ 'ਤੇ ਆਪਣੀ ਸਮਰੱਥਾ ਤੋਂ ਵੱਧ ਖ਼ਰਚ ਕੀਤਾ ਸੀ। ਉਸ ਨੇ ਦੱਸਿਆ ਕਿ ਵਿਆਹ ਸਮੇਂ ਉਸ ਦਾ ਪਤੀ ਵਿਦੇਸ਼ ਲਵਲਾਨ ਤੋਂ ਆਇਆ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੇ ਦੋ ਬੱਚੇ ਹਨ, ਇਕ 10 ਸਾਲ ਦੀ ਕੁੜੀ ਅਤੇ ਇਕ 6 ਸਾਲ ਦਾ ਲੜਕਾ ਹੈ। ਉਸ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਹੈ ਅਤੇ ਵਿਆਹ ਤੋਂ ਪਹਿਲਾਂ ਉਸ ਤੋਂ ਇਹ ਗੱਲ ਲੁਕਾਈ ਹੋਈ ਸੀ।
ਇਹ ਵੀ ਪੜ੍ਹੋ: ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post Office
ਉਸ ਨੇ ਦੱਸਿਆ ਕਿ ਉਸ ਦਾ ਪਤੀ ਸ਼ਰਾਬ ਪੀ ਕੇ ਉਸ ਦੀ ਕੁੱਟਮਾਰ ਕਰਦਾ ਰਹਿੰਦਾ ਹੈ ਅਤੇ ਵਿਦੇਸ਼ ਜਾ ਕੇ ਵੀ ਉਹ ਉਸ ਨੂੰ ਫ਼ੋਨ 'ਤੇ ਗਾਲ੍ਹੀ ਗਲੌਚ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਅਤੇ ਪਰਿਵਾਰ ਨੂੰ ਬਚਾਉਣ ਖਾਤਿਰ ਉਹ ਕਾਫ਼ੀ ਦੇਰ ਤੱਕ ਚੁੱਪ ਰਹੀ ਪਰ ਉਸ ਦੇ ਪਤੀ ਦੀਆਂ ਅਜਿਹੀਆਂ ਹਰਕਤਾਂ ਲਗਾਤਾਰ ਵਧਦੀਆਂ ਗਈਆਂ। ਉਸ ਨੇ ਦੱਸਿਆ ਕਿ ਉਸ ਨੇ ਇਹ ਮਾਮਲਾ ਕਈ ਵਾਰ ਪੰਚਾਇਤ 'ਚ ਉਠਾਇਆ, ਜਿੱਥੇ ਉਸ ਦਾ ਪਤੀ ਹਰ ਵਾਰ ਮੁਆਫ਼ੀ ਮੰਗ ਕੇ ਸੁਲ੍ਹਾ ਕਰ ਲੈਂਦਾ ਹੈ ਪਰ ਬਾਅਦ ਵਿੱਚ ਮੁੜ ਉਹੀ ਹਰਕਤਾਂ ਸ਼ੁਰੂ ਕਰ ਦਿੰਦਾ ਹੈ।
ਇਹ ਵੀ ਪੜ੍ਹੋ: ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ ਵੱਡਾ ਫ਼ੈਸਲਾ
ਉਸ ਨੇ ਦੱਸਿਆ ਕਿ ਉਸ ਦਾ ਪਤੀ ਕਿਸੇ ਵੱਡੇ ਦੇਸ਼ ਜਾਣਾ ਚਾਹੁੰਦਾ ਸੀ, ਜਿਸ ਲਈ ਉਸ ਨੇ ਉਸ ਨੂੰ ਆਪਣੇ ਮਾਪੇ ਪਰਿਵਾਰ ਤੋਂ ਪੈਸੇ ਲੈਣ ਲਈ ਕਿਹਾ ਪਰ ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਸ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਦੱਸਿਆ ਕਿ ਉਸ ਦਾ ਪਤੀ ਉਸ ਨੂੰ ਅਤੇ ਉਸ ਦੇ ਬੱਚਿਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਉਸ ਨੇ ਇਨਸਾਫ਼ ਦੀ ਮੰਗ ਕਰਦੇ ਮੁਲਜ਼ਮ ਪਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ 'ਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਕਥਿਤ ਦੋਸ਼ੀ ਪਤੀ ਸੁਖਵਿੰਦਰ ਪੁੱਤਰ ਇੰਦਰ ਰਾਮ ਵਾਸੀ ਪਿੰਡ ਮਹਿਤਪੁਰ ਉਲਦਾਨੀ ਥਾਣਾ ਬਲਾਚੌਰ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 85,316 (2) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
