ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਜੁੜੀਆਂ ਯਾਦਗਾਰਾਂ ਨੂੰ ਹੋਰ ਖੂਬਸੂਰਤ ਬਣਾਵਾਂਗੇ : ਅਨਮੋਲ ਗਗਨ ਮਾਨ

08/16/2022 3:41:57 PM

ਨਵਾਂਸ਼ਹਿਰ(ਤ੍ਰਿਪਾਠੀ) : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕਡ਼ ਕਲਾਂ ਵਿਖੇ ਉੁਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁਡ਼ੀਆਂ ਯਾਦਗਾਰਾਂ ਨੂੰ ਵਿਰਾਸਤੀ ਸੈਰ ਸਪਾਟੇ ਦੇ ਮੰਤਵ ਨਾਲ ਹੋਰ ਖੂਬਰਸੂਰਤ ਦਿੱਖ ਦਿੱਤੀ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸਪੂਤ ਸਰਦਾਰ ਭਗਤ ਸਿੰਘ ਦੇ ਪਿੰਡ ਨੂੰ ਦੇਸ਼-ਵਿਦੇਸ਼ ਤੋਂ ਦੇਖਣ ਆਉਣ ਵਾਲੇ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੀ ਲਹਿਰ ਨਾਲ ਜੁਡ਼ੇ ਰਹੇ। ਉਨ੍ਹਾਂ ਦੇ ਪਰਿਵਾਰ ਅਤੇ ਦੇਸ਼ ਦੀ ਆਜ਼ਾਦੀ ਲਈ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਆਪਣੇ ਨਾਇਕ ਬਾਰੇ ਵੱਧ ਤੋਂ ਵੱਧ ਜਾਣਕਾਰੀ ਮਿਲ ਸਕੇ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਨੇ ਪੰਜਾਬ ਦੀ ਵੰਡ ਸਮੇਂ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਬੀਤੇ ਦਿਨੀਂ 76ਵੇਂ ਆਜ਼ਾਦੀ ਦਿਹਾਡ਼ੇ ਮੌਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕਡ਼ ਕਲਾਂ ਵਿਖੇ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਪੁੱਜੇ ਕਿਰਤ, ਯਾਤਰਾ ਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਉਨ੍ਹਾਂ ਲਈ ਇਸ ਤੋਂ ਵੱਡੀ ਖੁਸ਼ਕਿਸਮਤੀ ਕੀ ਹੋ ਸਕਦੀ ਹੈ ਕਿ ਉਨ੍ਹਾਂ ਦੇ ਪਵਿੱਤਰ ਦਿਨ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਧਰਤੀ ਦੀ ਮਿੱਟੀ ਛੋਹ ਕੇ ਕੀਤੀ। ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ ਆਜ਼ਾਦੀ ਦੇ ਉਹ ਨਾਇਕ ਸਨ, ਜਿਨ੍ਹਾਂ ਨੇ ਜਵਾਨੀ ’ਚ ਆਪਣੀਆਂ ਜਿੰਦਾਂ ਵਾਰੀਆਂ।ਉਨ੍ਹਾਂ ਆਖਿਆ ਕਿ ਪੰਜਾਬ ਦੇਸ਼ ਦੇ ਸੁਤੰਤਰਤਾ ਅੰਦੋਲਨ ਵਿੱਚ ਆਪਣੇ ਆਜ਼ਾਦੀ ਘੁਲਾਟੀਆਂ ਦੀ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਅਤੇ ਸਭ ਤੋਂ ਵਧੇਰੇ ਤਸ਼ੱਦਦ ਸਹਿ ਕੇ ਤੇ ਜੇਲ੍ਹਾਂ ਕੱਟ ਕੇ ਲਾ-ਮਿਸਾਲ ਯੋਗਦਾਨ ਦੇਣ ਵਾਲਾ ਸੂਬਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸੂਬੇ 'ਚ ਖੁੱਲਣਗੇ 25 ਹੋਰ ਮੁਹੱਲਾ ਕਲੀਨਿਕ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਾਹਿਗੁਰੂ ਸਾਡੇ ਪੰਜਾਬ ’ਤੇ ਅਤੇ ਪੰਜਾਬੀਆਂ ’ਤੇ ਹਮੇਸ਼ਾਂ ਮੇਹਰ ਭਰਿਆ ਹੱਥ ਬਣਾਈ ਰੱਖੇ। ਬਾਅਦ ਵਿੱਚ ਸ਼ਹੀਦ ਭਗਤ ਸਿੰਘ ਜੱਦੀ ਘਰ ਦਾ ਦੌਰਾ ਕਰਨ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਦੇ ਪਰਿਵਾਰ ਨਾਲ ਜੁਡ਼ੀਆਂ ਸਾਰੀਆਂ ਪੁਰਾਤਨ ਵਸਤਾਂ ਨੂੰ ਗਹੁ ਨਾਲ ਦੇਖਿਆ। ਉਨ੍ਹਾਂ ਇਕੱਲੇ-ਇਕੱਲੇ ਕਮਰੇ ਦਾ ਦੌਰਾ ਕਰ, ਉੱਥੇ ਪਈਆਂ ਵਸਤਾਂ ਨੂੰ ਛੋਹ ਕੇ ਦੇਖਿਆ ਅਤੇ ਸ਼ਹੀਦ ਦੇ ਪਰਿਵਾਰ ਦੀ ਵਿਰਾਸਤ ਨੂੰ ਮਹਿਸੂਸ ਕੀਤਾ।ਉਨ੍ਹਾਂ ਨੇ ਉੱਥੇ ਮੌਜੂਦ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਆਖਿਆ ਕਿ ਉਹ ਸ਼ਹੀਦ-ਏ-ਆਜ਼ਮ ਦੇੇ ਜੱਦੀ ਪਿੰਡ ਨੂੰ ਹੋਰ ਖੂਬਸੂਰਤ ਤੇ ਵਿਰਾਸਤੀ ਸੈਰ ਸਪਾਟੇ ਦਾ ਸਥਾਨ ਬਣਾਉਣ ਲਈ ਕੀਤੇ ਜਾ ਸਕਦੇ ਕੰਮਾਂ ਦੀ ਤਫ਼ਸੀਲ ਬਣਾ ਕੇ ਭੇਜਣ ਤਾਂ ਜੋ ਯਾਤਰਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਇਸ ’ਤੇ ਅਗਲੇਰੀ ਕਾਰਵਾਈ ਆਰੰਭ ਸਕੇ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News