2 ਦਰਜਨ ਦੇ ਕਰੀਬ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਤੇ ਸਟਾਰਟਰ ਚੋਰੀ, ਮੁਰਗੇ-ਮੁਰਗੀਆਂ ’ਤੇ ਵੀ ਕੀਤਾ ਹੱਥ ਸਾਫ਼
Thursday, Aug 29, 2024 - 02:41 PM (IST)
ਲੋਹੀਆਂ ਖ਼ਾਸ (ਮਨਜੀਤ, ਸੁਭਾਸ਼ ਸੱਦੀ)- ਬੀਤੇ ਕੁਝ ਦਿਨਾਂ ’ਚ ਲੋਹੀਆਂ ਥਾਣੇ ਅਧੀਨ ਪੈਂਦੇ ਪਿੰਡ ਸੀਚੇਵਾਲ, ਨਿਹਾਲੂਵਾਲ ਅਤੇ ਮਾਲੂਪੁਰ ਦੇ ਕਿਸਾਨਾਂ ਦੀਆਂ ਮੋਟਰਾਂ ਤੋਂ ਮੋਟਰਾਂ ਦੀਆਂ ਤਾਰਾਂ, ਸਟਾਰਟਰ ਅਤੇ ਟਰਾਂਸਫ਼ਾਰਮਰ ਤੇਲ ਦੇ ਚੋਰੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਸੀਚੇਵਾਲ ਦੇ ਕਿਸਾਨ ਨਿਰਮਲ ਸਿੰਘ ਪੁੱਤਰ ਦਰਸ਼ਨ ਸਿੰਘ, ਬਲਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ, ਪਾਲ ਸਿੰਘ ਪੁੱਤਰ ਚੈਨ ਸਿੰਘ, ਭੁਪਿੰਦਰ ਸਿੰਘ ਪੁੱਤਰ ਸੁਖਰਾਜ ਸਿੰਘ, ਜਰਨੈਲ ਸਿੰਘ ਪੁੱਤਰ, ਸੁਖਰਾਜ ਸਿੰਘ, ਹਰਪਾਲ ਸਿੰਘ ਪੁੱਤਰ ਅਜੀਤ ਸਿੰਘ, ਗੁਰਮੀਤ ਸਿੰਘ ਪੁੱਤਰ ਬਲਵੰਤ ਸਿੰਘ, ਹਰਪਾਲ ਸਿੰਘ ਪੁੱਤਰ ਸੂਰਤ ਸਿੰਘ ਆਦਿ ਦੱਸਿਆ ਕਿ ਪਿਛਲੇ ਕੁਝ ਦਿਨਾਂ ’ਚ ਹੀ ਉਨ੍ਹਾਂ ਦੀਆਂ ਮੋਟਰਾਂ ਤੋਂ ਕਈ ਵਾਰ ਮੋਟਰਾਂ ਦੀਆਂ ਤਾਰਾਂ, ਸਟਾਰਟਰ ਤੇ ਟਰਾਂਸਫਾਰਮਰ ਦਾ ਤੇਲ ਤੇ ਹੋਰ ਲੋੜੀਂਦਾ ਸਾਮਾਨ ਚੋਰੀ ਹੋ ਚੁੱਕਾ ਹੈ।
ਇਹ ਵੀ ਪੜ੍ਹੋ- ਪੰਜਾਬ ਕੈਬਨਿਟ 'ਚ ਲਏ ਗਏ ਅਹਿਮ ਫ਼ੈਸਲੇ, ਸੂਬੇ 'ਚ ਵਧਾਈਆਂ ਗਈਆਂ PCS ਦੀਆਂ ਪੋਸਟਾਂ
ਨਿਹਾਲੂਵਾਲ ਦੇ ਸੁੱਖਾ ਸਿੰਘ ਪੁੱਤਰ ਦਰਸ਼ਨ ਦਾ ਮੋਟਰਸਾਈਕਲ, ਹਰਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਬਾਸੀ ਪਿੰਡ ਸੀਚੇਵਾਲ ਦੇ 15 ਮੁਰਗੇ-ਮੁਰਗੀਆਂ ਚੋਰੀ ਹੋ ਚੁੱਕੀਆਂ ਹਨ ਪਰ ਉਕਤ ਚੋਰੀਆਂ ਦਾ ਪੁਲਸ ਵੱਲੋਂ ਅਜੇ ਤੱਕ ਕੋਈ ਵੀ ਸੁਰਾਗ ਨਹੀਂ ਲਾਇਆ ਜਾ ਸਕਿਆ, ਜਦਕਿ ਸੀਚੇਵਾਲ ਦੇ ਵਿਅਕਤੀਆਂ ਵੱਲੋਂ ਇਕ ਚੋਰ ਨੂੰ ਮੌਕੇ ’ਤੇ ਦੇਖੇ ਜਾਣ ਬਾਰੇ ਵੀ ਲੋਹੀਆਂ ਪੁਲਸ ਨੂੰ ਦੱਸਿਆ ਗਿਆ ਹੈ। ਕਿਸਾਨਾਂ ਨੇ ਪੁਲਸ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਮੁਲਜ਼ਮਾਂ ਨੂੰ ਫੜ ਕੇ ਹਿਰਾਸਤ ’ਚ ਲਿਆ ਜਾਵੇ। ਥਾਣਾ ਮੁਖੀ ਲਾਭ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਵੱਲੋਂ ਦਿੱਤੀਆਂ ਦਰਖ਼ਾਸਤਾਂ ’ਤੇ ਪੁਲਸ ਤਫ਼ਤੀਸ਼ ਜਾਰੀ ਹੈ।
ਇਹ ਵੀ ਪੜ੍ਹੋ- ਖੇਡਦੇ-ਖੇਡਦੇ ਵਾਪਰ ਗਿਆ ਵੱਡਾ ਹਾਦਸਾ, 5 ਸਾਲਾ ਬੱਚੇ ਦੀ ਤੜਫ਼-ਤੜਫ਼ ਕੇ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ