ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ

Monday, Aug 24, 2026 - 04:18 PM (IST)

ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ

ਜਲੰਧਰ/ਜਮਸ਼ੇਰ ਖ਼ਾਸ (ਵੈੱਬ ਡੈਸਕ)- ਥਾਣਾ ਸਦਰ ਜਲੰਧਰ ਅਧੀਨ ਆਉਂਦੇ ਜਮਸ਼ੇਰ ਖ਼ਾਸ ਵਿਚ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ। ਇਹ ਹਾਦਸਾ ਟਰੱਕ ਵੱਲੋਂ ਐਕਟਿਵਾ ਸਵਾਰ ਔਰਤ ਨੂੰ ਟੱਕਰ ਮਾਰਨ ਕਰਕੇ ਵਾਪਰਿਆ। ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੀਪ ਸਿੰਘ ਅਤੇ ਸੰਨੀ ਨੇ ਦੱਸਿਆ ਕਿ ਮਨਜੀਤ ਕੌਰ ਬੀਤੇ ਦਿਨੀਂ ਆਪਣੀ ਐਕਟਿਵਾ ਨੰਬਰ ਪੀ. ਬੀ. 08 ਈ. ਐੱਮ. 6346 'ਤੇ ਸਵਾਰ ਹੋ ਕੇ ਆਪਣੇ ਖ਼ੂਹ ਵੱਲ ਜਾ ਰਹੀ ਸੀ ਕਿ ਪਿੱਛੋਂ ਜੰਡਿਆਲਾ ਤੋਂ ਜਲੰਧਰ ਸਾਈਡ ਵੱਲ ਆਉਂਦੇ ਇਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ।

ਉਨ੍ਹਾਂ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਮਨਜੀਤ ਕੌਰ, ਤਿੰਨ ਧੀਆਂ ਅਤੇ ਇਕ ਲੜਕੇ ਦੀ ਮਾਂ ਸੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਹੋਣ ਉਪਰੰਤ ਉਹ ਤੁਰੰਤ ਆਪਣੀ ਕਾਰ ਵਿਚ ਮਨਜੀਤ ਕੌਰ ਨੂੰ ਸਿਵਲ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਿਦੇਸ਼ ਤੋਂ ਪਰਿਵਾਰਕ ਮੈਂਬਰਾਂ ਦੇ ਆਉਣ ਮਗਰੋਂ ਮਨਜੀਤ ਕੌਰ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ 'ਚ ਪ੍ਰੇਮਿਕਾ ਬਾਰੇ ਖੋਲ੍ਹੇ ਵੱਡੇ ਰਾਜ

ਉਥੇ ਹੀ ਹਾਦਸੇ ਬਾਰੇ ਮਨਜੀਤ ਕੌਰ ਦੇ ਪਤੀ ਹਰਵਿੰਦਰ ਸਿੰਘ ਨਿੱਝਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਵੇਂ ਅਸੀਂ ਸੜਕ ਹਾਦਸੇ ਵਿਚ ਆਪਣੇ ਘਰ ਦਾ ਜੀਅ ਗਵਾਇਆ ਹੈ, ਉਂਝ ਕਿਸੇ ਹੋਰ ਨਾਲ ਅਜਿਹਾ ਹਾਦਸਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਅਜਿਹੇ ਹਾਦਸਿਆਂ 'ਤੇ ਰੋਕ ਲਗਾਉਣ ਲਈ ਸੜਕਾਂ 'ਤੇ ਸਪੀਡ ਬਰੇਕਰ ਬਣਾਏ ਜਾਣ ਤਾਂ ਜੋ ਆਉਣ ਵਾਲੇ ਵੱਡੇ ਵਾਹਨ ਘੱਟ ਸਪੀਡ 'ਤੇ ਜਾਣ ਅਤੇ ਅਜਿਹੇ ਹਾਦਸੇ ਨਾ ਵਾਪਰਨ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News