ਘਰ ''ਚ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

04/19/2019 4:23:45 PM

ਜਲੰਧਰ (ਸੋਨੂੰ) - ਸਰਪੰਚੀ ਦੀਆਂ ਚੋਣਾਂ ਦੌਰਾਨ ਪੋਲਿੰਗ ਏਜੰਟ ਰਹੇ ਇਕ ਅਪਾਹਜ ਵਿਅਕਤੀ ਦੀ ਪਤਨੀ ਦੀ ਘਰ 'ਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ, ਜਿਸ ਦੇ ਤਹਿਤ ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੀੜਤ ਸੰਦੀਪ ਕੌਰ ਨੇ ਦੱਸਿਆ ਕਿ 31 ਦਸੰਬਰ 2018 ਨੂੰ ਉਸ ਦੇ ਸੱਸ-ਸਹੁਰਾ ਪਿੰਡ ਦੇ ਬਾਹਰ ਕਿਸੇ ਦੇ ਭੋਗ 'ਤੇ ਗਏ ਸਨ। ਇਸ ਦੌਰਾਨ ਕਾਂਗਰਸ ਦੇ ਸਰਪੰਚ ਮਨਪ੍ਰੀਤ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ ਅਤੇ ਉਸ ਦੀ ਪਤਨੀ ਕੁਲਜੀਤ ਕੌਰ ਉਸ ਦੇ ਘਰ ਦਾਖਲ ਹੋ ਗਏ, ਜਿਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ। ਕੁੱਟਮਾਰ ਦੌਰਾਨ ਮਨਪ੍ਰੀਤ ਅਤੇ ਕਮਲਪ੍ਰੀਤ ਨੇ ਉਸ ਦੇ ਕੱਪੜੇ ਫਾੜ ਕੇ ਉਸ ਦੀ ਇੱਜ਼ਤ ਲੁੱਟਣ ਦੀ ਕੋਸ਼ਿਸ਼ ਕੀਤੀ। ਉਸ ਦੇ ਰੌਲੇ ਦੀ ਆਵਾਜ ਸੁਣ ਕੇ ਆਏ ਪਤੀ ਦੀ ਵੀ ਉਨ੍ਹਾਂ ਨੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ। 

ਇਸ ਘਟਨਾ ਦੇ ਬਾਰੇ ਜਦੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਪੁਲਸ ਨੇ ਮੁੱਖ ਮੁਲਜ਼ਮਾਂ ਦੇ ਨਾਂ ਇਸ ਮਾਮਲੇ 'ਚੋਂ ਹਟਾ ਦਿੱਤੇ ਅਤੇ ਜ਼ਮਾਨਤੀ ਧਾਰਾਵਾਂ ਲਗਾ ਕੇ ਮਾਮਲੇ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਔਰਤ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਆਈ. ਜੀ. ਅਤੇ ਐੱਸ. ਪੀ. ਨੂੰ ਵੀ ਦਿੱਤੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਉਕਤ ਦੋਸ਼ੀਆਂ ਦੇ ਖਿਲਾਫ ਘਰ 'ਚ ਦਾਖਲ ਹੋ ਕੇ ਉਨ੍ਹਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰਵਾ ਦਿੱਤਾ, ਜਿਸ 'ਚ ਉਨ੍ਹਾਂ ਨੇ ਸੱਸ-ਸਹੁਰੇ ਨੂੰ ਵੀ ਸ਼ਾਮਲ ਕਰ ਦਿੱਤਾ, ਜੋ ਘਟਨਾ ਦੇ ਸਮੇਂ ਘਰ 'ਚ ਮੌਜੂਦ ਨਹੀਂ ਸਨ। ਮਾਮਲਾ ਦਰਜ ਕਰਵਾਉਂਦੇ ਹੋਏ ਉਨ੍ਹਾਂ ਨੇ ਐੱਸ.ਐੱਸ.ਪੀ. ਤੋਂ ਇਨਸਾਫ ਦੀ ਮੰਗ ਕੀਤੀ ਹੈ।


rajwinder kaur

Content Editor

Related News