ਬੱਸ ਨੂੰ ਓਵਰਟੇਕ ਕਰਦੇ ਥਾਰ ਚਾਲਕ ਨੇ ਸਕੂਟਰੀ ਸਵਾਰ ਔਰਤ ਨੂੰ ਮਾਰੀ ਟੱਕਰ
Saturday, Jan 18, 2025 - 04:32 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ’ਤੇ ਸਿਵਲ ਹਸਪਤਾਲ ਨੂੰ ਜਾਂਦੀ ਸੜਕ ਨੇੜੇ ਇਕ ਬੱਸ ਨੂੰ ਓਵਰਟੇਕ ਕਰਦੇ ਸਮੇਂ ਸਕੂਟੀ ਸਵਾਰ ਔਰਤ ਅਤੇ ਉਸ ਦੇ 6 ਸਾਲਾਂ ਪੁੱਤਰ ਨੂੰ ਥਾਰ ਵੱਲੋਂ ਟੱਕਰ ਮਾਰ ਦਿੱਤੀ ਗਈ। ਸੜਕ ਹਾਦਸੇ ’ਚ ਔਰਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ, ਜਦਕਿ ਉਸ ਦਾ ਪੁੱਤਰ ਵਾਲ-ਵਾਲ ਬਚ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ
ਸ਼ੁੱਕਰਵਾਰ ਰਾਤ 7 ਵਜੇ ਦੇ ਕਰੀਬ ਵਾਪਰੇ ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਚਸ਼ਮਦੀਦਾਂ ਨੇ ਦੱਸਿਆ ਕਿ ਥਾਰ ਚਾਲਕ ਸਕੂਟਰ ਸਵਾਰ ਔਰਤ ਜਿਸ ਦੀ ਪਛਾਣ ਸਿਮਰਨ ਵਾਸੀ ਗੁਰੂਨਾਨਕ ਨਗਰ, ਚੰਡੀਗੜ੍ਹ ਰੋਡ ਵਜੋਂ ਹੋਈ ਹੈ, ਨੂੰ 300 ਮੀਟਰ ਤੱਕ ਘੜੀਸਦਾ ਲੈ ਗਿਆ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਗੰਭੀਰ ਜ਼ਖ਼ਮੀ ਔਰਤ ਨੂੰ ਇਲਾਜ ਲਈ ਚੰਡੀਗੜ੍ਹ ਰੋਡ ’ਤੇ ਸਥਿਤ ਲਿਵਾਸਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਐੱਸ. ਐੱਚ. ਓ. ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਬਣਨ ਵਾਲੇ ਵਾਹਨ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e