ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਔਰਤ ਤੇ ਵਿਅਕਤੀ ਕੀਤਾ ਗ੍ਰਿਫ਼ਤਾਰ
Wednesday, Jun 24, 2026 - 11:41 AM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਇਕ ਔਰਤ ਅਤੇ ਵਿਅਕਤੀ ਨੂੰ 113 ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਏ. ਐੱਸ. ਆਈ. ਲੋਕ ਰਾਮ ਦੀ ਟੀਮ ਵੱਲੋਂ ਬਸਤੀ ਬੋਹੜਾ ਮਿਆਣੀ ਰੋਡ 'ਤੇ ਪੈਦਲ ਆ ਰਹੇ ਔਰਤ ਤੇ ਮਰਦ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ।
ਇਹ ਵੀ ਪੜ੍ਹੋ: ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
ਜਿਨ੍ਹਾਂ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਵਾਰਡ ਨੰਬਰ 6 ਮਿਆਣੀ ਅਤੇ ਨੀਤੂੰ ਉਰਫ਼ ਨਿਸ਼ਾ ਵਾਸੀ ਪਿੰਡ ਰਾਜ ਧਨ ਵਜੋਂ ਹੋਈ ਅਤੇ ਉਕਤ ਦੋਵਾਂ ਪਾਸੋਂ ਟਾਂਡਾ ਪੁਲਸ ਨੇ 113 ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਕਰਕੇ ਐੱਨ. ਡੀ .ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ 'ਤੇ ਹੋਈ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
