ਟਾਂਡਾ ਵਿਖੇ ਨਸ਼ਾ ਸਪਲਾਈ ਕਰਨ ਵਾਲੀ ਔਰਤ ਤੇ ਇਕ ਵਿਅਕਤੀ ਗ੍ਰਿਫ਼ਤਾਰ

01/02/2023 5:37:59 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਾਂਡਾ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਔਰਤ ਅਤੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਟਾਂਡਾ ਪੁਲਸ ਦੇ ਏ. ਐੱਸ. ਆਈ.  ਮਦਨ ਸਿੰਘ ਦੀ ਪੁਲਸ ਟੀਮ ਨੇ ਸ਼ਹੀਦ ਭਗਤ ਸਿੰਘ ਸ਼ਹੀਦ ਚੌਂਕ ਨਜਦੀਕ ਇਕ ਔਰਤ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

PunjabKesari

ਉਸ ਦੀ ਤਲਾਸ਼ੀ ਲਈ ਜਿਸ ਦੌਰਾਨ ਉਸ ਕੋਲੋਂ 408 ਗ੍ਰਾਮ ਨਸ਼ੀਲਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਇਸੇ ਤਰ੍ਹਾਂ ਹੀ ਏ. ਐੱਸ. ਆਈ. ਅਮਰਜੀਤ ਸਿੰਘ ਦੀ ਪੁਲਸ ਪਾਰਟੀ ਵੱਲੋਂ ਬੱਸ ਸਟੈਂਡ ਨਜਦੀਕ ਇਕ ਵਿਅਕਤੀ ਜਿਸ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਖਡਿਆਲਾ ਵਜੋਂ ਹੋਈ ਹੈ ਅਤੇ ਉਸ ਕੋਲੋਂ ਪੁਲਸ ਨੇ 309 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ। ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  

ਇਹ ਵੀ ਪੜ੍ਹੋ : ਨਵੇਂ ਸਾਲ ਦਾ ਜਸ਼ਨ ਮਨਾ ਕੇ ਚਾਈਂ-ਚਾਈਂ ਕਾਲਜ ਜਾ ਰਹੇ ਸਨ ਵਿਦਿਆਰਥੀ, ਵਾਪਰੀ ਅਣਹੋਣੀ ਨੇ 4 ਘਰਾਂ 'ਚ ਪੁਆਏ ਦਿੱਤੇ ਵੈਣ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Anuradha

Content Editor

Related News